July 27, 2026, 5:31 pm
----------- Advertisement -----------
HomeNewsLatest Newsਪੰਜਾਬ 'ਚ ਸਰਹੱਦੀ ਖੇਤਰਾਂ 'ਚ ਮਾਈਨਿੰਗ ਲਈ ਫੌਜ ਤੋਂ ਲੈਣੀ ਪਵੇਗੀ NOC

ਪੰਜਾਬ ‘ਚ ਸਰਹੱਦੀ ਖੇਤਰਾਂ ‘ਚ ਮਾਈਨਿੰਗ ਲਈ ਫੌਜ ਤੋਂ ਲੈਣੀ ਪਵੇਗੀ NOC

Published on

----------- Advertisement -----------

ਹੁਣ ਭਾਰਤ-ਪਾਕਿ ਸਰਹੱਦ ‘ਤੇ ਪੰਜ ਕਿਲੋਮੀਟਰ ਦੇ ਖੇਤਰ ‘ਚ ਮਾਈਨਿੰਗ ਲਈ ਸਰਕਾਰ ਨੂੰ ਫ਼ੌਜ ਤੋਂ ਐਨਓਸੀ ਲੈਣੀ ਪਵੇਗੀ। ਭਾਰਤੀ ਫੌਜ ਅਤੇ ਬੀਐਸਐਫ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ। ਪੱਤਰ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਹਲਫਨਾਮਾ ਦਾਇਰ ਕੀਤਾ ਹੈ। ਭਾਰਤੀ ਫੌਜ ਨੇ ਨਵੇਂ ਨਿਯਮ ਨੂੰ ਸਰਕਾਰ ਦੀ ਮਾਈਨਿੰਗ ਨੀਤੀ ਦੀਆਂ ਸ਼ਰਤਾਂ ਵਿੱਚ ਸ਼ਾਮਲ ਕਰਨ ਲਈ ਵੀ ਕਿਹਾ ਹੈ। ਚਿੱਠੀ ਦੇ ਜ਼ਰੀਏ ਫੌਜ ਨੇ ਕਿਹਾ ਹੈ ਕਿ ਅੰਤਰਰਾਸ਼ਟਰੀ ਸਰਹੱਦ ‘ਤੇ ਮਾਈਨਿੰਗ ਗਤੀਵਿਧੀਆਂ ਨਾਲ ਰੱਖਿਆ ਕੰਮ ਪ੍ਰਭਾਵਿਤ ਹੋ ਰਿਹਾ ਹੈ।
ਫੌਜ ਨੇ ਪੱਤਰ ਵਿੱਚ ਕਿਹਾ ਹੈ ਕਿ ਪੰਜਾਬ ਵਿੱਚ ਸਰਹੱਦ ਦੇ ਪੰਜ ਕਿਲੋਮੀਟਰ ਦੇ ਅੰਦਰ ਕੋਈ ਵੀ ਮਾਈਨਿੰਗ ਗਤੀਵਿਧੀ ਐਨਓਸੀ ਪ੍ਰਾਪਤ ਕਰਨ ਤੋਂ ਬਾਅਦ ਹੀ ਕੀਤੀ ਜਾ ਸਕਦੀ ਹੈ। ਇਹ ਐਨਓਸੀ ਸਿਰਫ਼ ਆਰਮੀ ਦੇ ਬ੍ਰਿਗੇਡੀਅਰ ਰੈਂਕ ਦੇ ਅਧਿਕਾਰੀ ਜਾਂ ਬਾਰਡਰ ਸਪੈਸ਼ਲ ਫੋਰਸਿਜ਼ ਦੇ ਉੱਚ ਅਧਿਕਾਰੀ ਹੀ ਦੇ ਸਕਦੇ ਹਨ। ਫੌਜ ਦਾ ਕਹਿਣਾ ਹੈ ਕਿ ਰੇਤ ਦੀ ਕਾਨੂੰਨੀ ਜਾਂ ਗੈਰ-ਕਾਨੂੰਨੀ ਖੁਦਾਈ ਫੌਜ ਦੀ ਰੱਖਿਆ ਤਿਆਰੀਆਂ ਪ੍ਰਭਾਵਿਤ ਹੋ ਰਹੀਆਂ ਹਨ। ਮਾਈਨਿੰਗ ਸਰਹੱਦ ‘ਤੇ ਫੌਜੀ ਸਟੇਸ਼ਨਾਂ ਅਤੇ ਛਾਉਣੀਆਂ ਦੇ ਨਾਲ-ਨਾਲ ਰੱਖਿਆ ਕਾਰਵਾਈਆਂ ਦੇ ਸੰਚਾਲਨ ਵਿੱਚ ਰੁਕਾਵਟ ਪਾ ਰਹੀ ਹੈ।
ਦੱਸ ਦਈਏ ਕਿ ਜੇਕਰ ਫੌਜ ਦੀ ਇਸ ਹਦਾਇਤ ਤੋਂ ਬਾਅਦ ਇਹ ਨਿਯਮ ਲਾਗੂ ਹੁੰਦਾ ਹੈ ਤਾਂ ਪੰਜਾਬ ਸਰਕਾਰ ਦੇ ਮਾਲੀਏ ਨੂੰ ਵੱਡਾ ਧੱਕਾ ਲੱਗੇਗਾ। ਸਰਕਾਰ ਸੀਮਾਂਤ ਜ਼ਿਲ੍ਹਿਆਂ ਵਿੱਚ 16 ਮਾਈਨਿੰਗ ਸਾਈਟਾਂ ‘ਤੇ ਮਾਈਨਿੰਗ ਨਾਲ ਸਬੰਧਤ ਗਤੀਵਿਧੀਆਂ ਕਰਦੀ ਹੈ। ਹਾਲਾਂਕਿ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ 28 ਅਗਸਤ ਤੋਂ ਮਾਈਨਿੰਗ ‘ਤੇ ਰੋਕ ਲਗਾ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...