August 15, 2026, 3:39 pm
----------- Advertisement -----------
HomeNewsLatest Newsਮਾਨ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਖਰਚੇਗੀ 5 ਕਰੋੜ ਰੁਪਏ,ਟੈਂਡਰ ਮੰਗੇ:...

ਮਾਨ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਖਰਚੇਗੀ 5 ਕਰੋੜ ਰੁਪਏ,ਟੈਂਡਰ ਮੰਗੇ: ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 15 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ 5 ਕਰੋੜ ਰੁਪਏ ਖਰਚ ਕਰੇਗੀ। ਇਸ ਸੰਬੰਧੀ ਟੈਂਡਰ ਮੰਗ ਲਏ ਗਏ ਹਨ ਇਹ ਜਾਣਕਾਰੀ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਅਤੇ ਸਕੂਲਾਂ ਦੇ ਬੱਚਿਆਂ ਨੂੰ ਪੜਾਈ ਲਈ ਵਧੀਆ ਮਾਹੌਲ ਦੇਣ ਦੇ ਉਦੇਸ਼ ਨਾਲ ਅੰਮ੍ਰਿਤਸਰ ਸ਼ਹਿਰ ਦੇ ਪਾਰਕਾਂ ਅਤੇ ਸਕੂਲਾਂ ਦੇ ਸੁੰਦਰੀਕਰਨ ‘ਤੇ 5 ਕਰੋੜ ਦਾ ਖਰਚਾ ਕਰਨ ਦਾ ਫੈਸਲਾ ਕੀਤਾ ਹੈ।

ਡਾ. ਨਿੱਜਰ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ 6 ਵਾਰਡਾਂ ਦੇ 15 ਪਾਰਕਾਂ ਦਾ ਪੁਨਰ ਵਿਕਾਸ ਅਤੇ ਸੁੰਦਰੀਕਰਨ ਕਰਨ ਲਈ 1,51,81,000 ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਨਾਲ ਅੰਮ੍ਰਿਤਸਰ ਸ਼ਹਿਰ ਦੇ ਵਾਸੀਆਂ ਨੂੰ ਸਾਫ-ਸੁਥਰਾ ਵਾਤਾਵਰਣ ਮਿਲੇਗਾ ਅਤੇ ਲੋਕਾਂ ਨੂੰ ਆਪਣੀ ਸਿਹਤ ਠੀਕ ਰੱਖਣ ਲਈ ਸੈਰ ਕਰਨ ਲਈ ਵੀ ਵਧੀਆ ਸਹੂਲਤ ਮਿਲੇਗੀ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ 6 ਵੱਖ-ਵੱਖ ਸਕੂਲਾਂ ਦਾ ਨਵੀਨੀਕਰਨ ਅਤੇ ਸੁੰਦਰੀਕਰਨ ਕਰਨ ਲਈ 3,59,78000 ਰੁਪਏ ਦਾ ਖ਼ਰਚੇ ਜਾਣਗੇ, ਜਿਸ ਨਾਲ ਅੰਮ੍ਰਿਤਸਰ ਦੇ ਦੱਖਣੀ ਹਲਕੇ ਦੇ ਸਕੂਲ ਦੇ ਬੱਚਿਆਂ ਨੂੰ ਪੜਾਈ ਕਰਨ ਲਈ ਵਧੀਆ ਵਾਤਾਵਰਣ ਉਪਲਬਧ ਕਰਵਾਉਣ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਪਾਰਕਾਂ ਦੇ ਪੁਨਰ ਵਿਕਾਸ ਅਤੇ ਸਕੂਲਾਂ ਦੇ ਨਵੀਨੀਕਰਨ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵੈੱਬਸਾਈਟ www.eproc.punjab.gov.in ‘ਤੇ ਪਹਿਲਾਂ ਹੀ ਟੈਂਡਰ ਈ-ਪਬਲਿਸ ਕਰ ਦਿੱਤੇ ਗਏ ਹਨ। ਇਹਨਾਂ ਕੰਮਾਂ ਲਈ ਬਿੱਡ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 22 ਨਵੰਬਰ 2022 ਬਾਅਦ ਦੁਪਹਿਰ 3 ਵਜੇ ਤੱਕ ਨਿਸ਼ਚਿਤ ਕੀਤੀ ਗਈ ਹੈ। ਪ੍ਰਾਪਤ ਬਿੱਡਜ ਇਸੇ ਮਿਤੀ ਨੂੰ ਬਾਅਦ ਦੁਪਹਿਰ 4 ਵਜੇ ਖੋਲ੍ਹੀ ਜਾਵੇਗੀ। ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਬੰਧਤ ਕਾਰਜਾਂ ਨੂੰ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...