November 13, 2026, 9:37 am
----------- Advertisement -----------
HomeNewsLatest Newsਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ CM ਮਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ...

ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ CM ਮਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ

Published on

----------- Advertisement -----------

ਅੰਮ੍ਰਿਤਸਰ, 31 ਅਗਸਤ (ਬਲਜੀਤ ਮਰਵਾਹਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਅਤੇ ਸੂਬੇ ਦੇ ਵਸਨੀਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਰਾਜਪਾਲ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਦੋਵਾਂ ਪਵਿੱਤਰ ਅਸਥਾਨਾਂ ‘ਤੇ ਨਤਮਸਤਕ ਹੋ ਕੇ ਅਰਦਾਸ ਕੀਤੀ ਕਿ ਪੰਜਾਬ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਿਆ ਰਹੇ। ਉਨ੍ਹਾਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਆਪੋ-ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਅਰਦਾਸ ਕੀਤੀ ਤਾਂ ਜੋ ਪੰਜਾਬ ਅਮਨ, ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਬਣ ਕੇ ਉੱਭਰੇ। ਦੋਵਾਂ ਆਗੂਆਂ ਨੇ ਜਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਇਹ ਸਥਾਨ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਦਾ ਸੁਭਾਗਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂਆਂ ਦੇ ਜੀਵਨ ਅਤੇ ਫਲਸਫੇ ਨੇ ਯੁੱਗਾਂ ਤੋਂ ਮਨੁੱਖਤਾ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕੀਤਾ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਨੇ ਵੀ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਆਪਣਾ ਫ਼ਰਜ਼ ਬਾਖੂਬੀ ਨਿਭਾਉਣ ਲਈ ਉਨ੍ਹਾਂ ਨੂੰ ਬਲ ਬਖਸ਼ਣ।

ਇਸ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਨਵੇਂ ਰਾਜਪਾਲ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਨੂੰ ਉਨ੍ਹਾਂ ਦੇ ਵਿਆਪਕ ਪ੍ਰਸ਼ਾਸਕੀ ਤਜਰਬੇ ਤੋਂ ਬਹੁਤ ਲਾਭ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਦੋਵੇਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਤਨਦੇਹੀ ਨਾਲ ਕੰਮ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦੋਵੇਂ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਹਰ ਖੇਤਰ ਵਿੱਚ ਸਰਵਪੱਖੀ ਵਿਕਾਸ ਅਤੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...