September 12, 2026, 4:28 am
----------- Advertisement -----------
HomeNewsBreaking Newsਲੁਧਿਆਣਾ ਪਹੁੰਚੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਨੂੰ...

ਲੁਧਿਆਣਾ ਪਹੁੰਚੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਨੂੰ ਬਿਨਾਂ ਮਿਲੇ ਪਰਤੇ, ਜਾਣੋ ਵਜ੍ਹਾ

Published on

----------- Advertisement -----------


ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਐਤਵਾਰ ਦੁਪਹਿਰ ਲੁਧਿਆਣਾ ਪਹੁੰਚੇ। ਉਹ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਦਾ ਹਾਲ-ਚਾਲ ਪੁੱਛਣ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਲਈ ਡੀਐਮਸੀ ਆਉਣ ਵਾਲੇ ਸਨ, ਜਦੋਂ ਉਹ ਸਿੱਧੇ ਸਰਕਟ ਹਾਊਸ ਪੁੱਜੇ ਅਤੇ ਪਰਿਵਾਰ ਨੂੰ ਉਸੇ ਸਰਕਟ ਹਾਊਸ ਵਿੱਚ ਆਉਣ ਲਈ ਕਿਹਾ। ਜਦੋਂ ਰਾਜਪਾਲ ਨੇ ਡੀਐਮਸੀ ਜਾਣ ਤੋਂ ਇਨਕਾਰ ਕਰ ਦਿੱਤਾ ਤਾਂ ਪਰਿਵਾਰ ਨੇ ਵੀ ਰਾਜਪਾਲ ਨੂੰ ਸਰਕਟ ਹਾਊਸ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਰਾਜਪਾਲ ਸਰਕਟ ਹਾਊਸ ਤੋਂ ਵਾਪਸ ਚੰਡੀਗੜ੍ਹ ਚਲੇ ਗਏ।

ਦੱਸ ਦਈਏ ਲੁਧਿਆਣਾ ਦੇ ਸਰਕਟ ਹਾਊਸ ਪਹੁੰਚੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਡੀਸੀ ਸਾਕਸ਼ੀ ਸਾਹਨੀ ਨਾਲ ਮੀਟਿੰਗ ਕਰਕੇ ਹਮਲੇ ਦੀ ਸਾਰੀ ਜਾਣਕਾਰੀ ਲਈ। ਰਾਜਪਾਲ ਨੇ ਸੀਪੀ ਨੂੰ ਹਦਾਇਤ ਕੀਤੀ ਕਿ ਹਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਭਗਵਾਨ ਦੀ ਕਿਰਪਾ ਹੈ ਕਿ ਸ਼ਿਵ ਆਗੂ ਦਾ ਬਚਾਅ ਹੋ ਗਿਆ ਨਹੀਂ ਤਾਂ ਹਮਲੇ ਕਾਰਨ ਉਨ੍ਹਾਂ ਦੀ ਜਾਨ ਜਾ ਸਕਦੀ ਸੀ। ਉਨ੍ਹਾਂ ਨੇ ਸੀਪੀ ਨੂੰ ਕਿਹਾ ਹੈ ਕਿ ਹਮਲੇ ਨਾਲ ਸਬੰਧਤ ਕਿਸੇ ਵੀ ਦੋਸ਼ੀ ਨੂੰ ਰਿਹਾਅ ਨਾ ਕੀਤਾ ਜਾਵੇ ਅਤੇ ਜੋ ਦੋਸ਼ੀ ਫਰਾਰ ਹੈ, ਉਸ ਨੂੰ ਗ੍ਰਿਫਤਾਰ ਕੀਤਾ ਜਾਵੇ।

ਦੂਜੇ ਪਾਸੇ ਡੀਐਮਸੀ ਲੁਧਿਆਣਾ ਵਿੱਚ ਸੰਦੀਪ ਥਾਪਰ ਦੀ ਪਤਨੀ, ਪਰਿਵਾਰ ਅਤੇ ਸ਼ਿਵ ਸੈਨਾ ਆਗੂ ਕਾਫ਼ੀ ਸਮੇਂ ਤੋਂ ਰਾਜਪਾਲ ਦਾ ਇੰਤਜ਼ਾਰ ਕਰ ਰਹੇ ਸਨ ਪਰ ਰਾਜਪਾਲ ਨੇ ਡੀਐਮਸੀ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ। ਰਾਜਪਾਲ ਦੇ ਬਿਨਾਂ ਮੁਲਾਕਾਤ ਕੀਤੇ ਵਾਪਸ ਚਲੇ ਜਾਣ ਤੋਂ ਬਾਅਦ ਸ਼ਿਵ ਸੈਨਾ ਨੇਤਾਵਾਂ ਵਿੱਚ ਗੁੱਸਾ ਹੈ।

ਡੀਐਮਸੀ ਦੇ ਬਾਹਰ ਗੱਲਬਾਤ ਕਰਦਿਆਂ ਸ਼ਿਵ ਸੈਨਾ ਆਗੂ ਰਾਜੀਵ ਟੰਡਨ ਨੇ ਕਿਹਾ ਕਿ ਸ਼ਿਵ ਸੈਨਾ ਦੇ ਸੰਦੀਪ ਥਾਪਰ ਡੀਐਮਸੀ ਵਿੱਚ ਦਾਖ਼ਲ ਹਨ ਅਤੇ ਉਨ੍ਹਾਂ ਦੀ ਪਤਨੀ ਵੀ ਚਾਰ ਦਿਨਾਂ ਤੋਂ ਆਪਣੇ ਪਤੀ ਦੇ ਨਾਲ ਹੈ ਤਾਂ ਉਹ ਆਪਣੇ ਪਤੀ ਨੂੰ ਕਿਵੇਂ ਛੱਡ ਸਕਦੀ ਹੈ । ਰਾਜਪਾਲ ਨੂੰ ਡੀਐਮਸੀ ਵਿੱਚ ਆਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਜਲੰਧਰ ਉਪ ਚੋਣ ਵਿੱਚ ਰੁੱਝੇ ਹੋਏ ਹਨ ਅਤੇ ਜਲੰਧਰ ਤੋਂ ਲੁਧਿਆਣਾ ਦਾ ਸਫ਼ਰ ਸਿਰਫ਼ ਇੱਕ ਘੰਟੇ ਦਾ ਹੈ, ਨੇ ਉਨ੍ਹਾਂ ਦਾ ਹਾਲ-ਚਾਲ ਵੀ ਨਹੀਂ ਪੁੱਛਿਆ।ਇੱਥੋਂ ਤੱਕ ਕਿ ਲੁਧਿਆਣਾ ਦੇ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਵੀ ਹਾਲ ਚਾਲ ਨਹੀਂ ਪੁੱਛਿਆ

ਰਾਜੀਵ ਟੰਡਨ ਨੇ ਦੱਸਿਆ ਕਿ ਸੋਮਵਾਰ ਨੂੰ ਲੁਧਿਆਣਾ ‘ਚ ਹਿੰਦੂ ਨੇਤਾਵਾਂ ਦੀ ਵੱਡੇ ਪੱਧਰ ‘ਤੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...