June 15, 2026, 6:01 pm
----------- Advertisement -----------
HomeNewsBreaking Newsਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਪੰਜਾਬ ਰਾਜਪਾਲ

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਪੰਜਾਬ ਰਾਜਪਾਲ

Published on

----------- Advertisement -----------

ਸ਼ਹੀਦੀ ਸਭਾ ਦੇ ਆਖ਼ਰੀ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ। ਇੱਥੇ ਉਨ੍ਹਾਂ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ। ਰਾਜਪਾਲ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ। 9 ਸਾਲ ਅਤੇ 7 ਸਾਲ ਦੀ ਉਮਰ ਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਬਹਾਦਰੀ ਨਾਲ ਮੁਗਲ ਰਾਜ ਦੇ ਜ਼ੁਲਮਾਂ ​​ਦਾ ਡਟ ਕੇ ਵਿਰੋਧ ਕੀਤਾ ਅਤੇ ਨਿਡਰਤਾ ਅਤੇ ਦ੍ਰਿੜਤਾ ਨਾਲ ਆਪਣੇ ਧਰਮ ‘ਤੇ ਡਟੇ ਰਹੇ। 

ਉਨ੍ਹਾਂ ਨੇ ਮਹਾਨ ਸ਼ਹਾਦਤ ਦੇ ਕੇ ਨਿਵੇਕਲੀ ਮਿਸਾਲ ਕਾਇਮ ਕੀਤੀ। ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਸਦਕਾ ਉਨ੍ਹਾਂ ਦਾ ਨਾਂ ਇਤਿਹਾਸ ਦੇ ਪੰਨਿਆਂ ’ਤੇ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ ਹੈ ਅਤੇ ਲੋਕ ਇਸ ਮਹਾਨ ਸ਼ਹਾਦਤ ਨੂੰ ਸਦੀਵਤਾ ਤੱਕ ਯਾਦ ਰੱਖਣਗੇ। 

ਤਿੰਨ ਰੋਜ਼ਾ ਸ਼ਹੀਦੀ ਸਭਾ ਦੇ ਆਖ਼ਰੀ ਦਿਨ ਵੀ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਪਵਿੱਤਰ ਧਰਤੀ ’ਤੇ ਹਾਜ਼ਰੀ ਭਰੀ। ਗੁਰੂ ਘਰ ਵਿੱਚ ਮੱਥਾ ਟੇਕਣ ਲਈ ਦੇਰ ਰਾਤ ਤੋਂ ਹੀ ਲੰਮੀਆਂ ਕਤਾਰਾਂ ਲੱਗ ਗਈਆਂ। ਇਸ ਦੇ ਨਾਲ ਹੀ ਭਾਰੀ ਭੀੜ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। 

ਸ਼ਹੀਦੀ ਸਭਾ ਦੇ ਦੂਜੇ ਦਿਨ ਸੀਐਮ ਭਗਵੰਤ ਮਾਨ ਆਪਣੀ ਪਤਨੀ ਨਾਲ ਮੱਥਾ ਟੇਕਣ ਪਹੁੰਚੇ ਸਨ। ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ‘ਆਪ’, ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਸਮੇਤ ਹੋਰ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਪਹੁੰਚੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...