August 3, 2026, 12:12 pm
----------- Advertisement -----------
HomeNewsBreaking Newsਰਾਜਪਾਲ ਪੰਜਾਬ ਨੇ ਆਰਮੀ ਲਾਅ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ

ਰਾਜਪਾਲ ਪੰਜਾਬ ਨੇ ਆਰਮੀ ਲਾਅ ਇੰਸਟੀਚਿਊਟ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ

Published on

----------- Advertisement -----------

ਐਸ.ਏ.ਐਸ.ਨਗਰ, 02 ਦਸੰਬਰ, 2023 (ਬਲਜੀਤ ਮਰਵਾਹਾ) : ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂ ਟੀ ਚੰਡੀਗੜ੍ਹ, ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸ਼ਨੀਵਾਰ ਨੂੰ ਆਯੋਜਿਤ 9ਵੀਂ ਕਨਵੋਕੇਸ਼ਨ ਦੌਰਾਨ ਆਰਮੀ ਇੰਸਟੀਚਿਊਟ ਆਫ ਲਾਅ, ਮੋਹਾਲੀ ਦੇ ਲਗਭਗ 100 ਬੀਏ ਐਲਐਲਬੀ ਅਤੇ ਐਲਐਲਐਮ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।
ਰਾਜਪਾਲ ਪੰਜਾਬ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਵੱਲੋਂ ਕਾਲਜ ਲਈ ਕੀਤੀਆਂ ਪ੍ਰਾਪਤੀਆਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਲੋੜਵੰਦ ਲੋਕਾਂ ਲਈ ਆਸ ਦੀ ਕਿਰਨ ਵਜੋਂ ਕੰਮ ਕਰਨ ਅਤੇ ਸਾਧਨ ਵਿਹੂਣੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਮੌਜੂਦ ਮਹਿਮਾਨ ਲੈਫਟੀਨੈਂਟ ਜਨਰਲ ਐਮ ਕੇ ਕਟਿਆਰ, ਏ.ਵੀ.ਐਸ.ਐਮ., ਜੀਓਸੀ-ਇਨ-ਸੀ, ਪੱਛਮੀ ਕਮਾਂਡ ਅਤੇ ਪੈਟਰਨ-ਇਨ-ਚੀਫ਼, ਏ.ਆਈ.ਐਲ ਅਤੇ ਪ੍ਰੋ (ਡਾ.) ਅਰਵਿੰਦ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਉੱਤਮਤਾ ਪੁਰਸਕਾਰ ਪ੍ਰਦਾਨ ਕੀਤੇ।
ਇਸ ਮੌਕੇ (2017-22 ਬੈਚ) ਦੇ ਨਿਸ਼ਾਂਤ ਤਿਵਾਰੀ ਨੂੰ ਸੀਐਮ ਅਵਾਰਡ ਅਤੇ (2017-22 ਬੈਚ) ਦੀ ਆਕ੍ਰਿਤੀ ਗੁਪਤਾ ਨੂੰ ਚੀਫ਼ ਆਫ਼ ਦਾ ਆਰਮੀ ਸਟਾਫ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ (2018-23 ਬੈਚ) ਦੀ ਸੌਮਿਆ ਧਿਆਨੀ ਨੂੰ ਸੀਐੱਮ ਅਵਾਰਡ ਅਤੇ (2018-23 ਬੈਚ) ਦੇ ਦੇਵਯਾਂਗ ਬਾਹਰੀ ਨੂੰ ਚੀਫ਼ ਆਫ਼ ਦਾ ਆਰਮੀ ਸਟਾਫ਼ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ।
ਸਾਲ 2019-20, 2020-21, 2021-22 ਬੈਚਾਂ ਦੇ ਐਲਐਲਐਮ ਟਾਪਰਾਂ ਨੂੰ ਵੀ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...