ਪੰਜਾਬ ਸਿੱਖਿਆ ਬੋਰਡ ਦੀਆਂ 2023-24 ਦੀਆਂ ਪ੍ਰੀਖਿਆਵਾਂ ਵਿੱਚ 8ਵੀਂ ਅਤੇ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਹੁਸ਼ਿਆਰਪੁਰ ਦੇ 12 ਵਿਦਿਆਰਥੀਆਂ ਨੂੰ 16 ਜੁਲਾਈ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਵੱਲੋਂ ਸਨਮਾਨਿਤ ਕੀਤਾ ਜਾਵੇਗਾ।
ਦੱਸ ਦਈਏ ਕਿ ਡਾਇਰੈਕਟਰ ਸਕੂਲ ਸਿੱਖਿਆ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਡੀ.ਈ.ਓ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਹ ਸਕੂਲ ਮੁਖੀਆਂ ਦੀ ਮਦਦ ਨਾਲ ਬੱਚਿਆਂ ਨੂੰ ਰਾਜ ਭਵਨ ਅਤੇ ਵਾਪਸ ਲਿਆਉਣ ਦਾ ਪ੍ਰਬੰਧ ਕਰਨਗੇ।
ਗੁਰਦਾਸਪੁਰ ਦੇ ਜਿਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਪੱਲਵੀ, ਅਭਿਆਲ ਮਸੀਹ, ਜਸਲੀਨ ਕੌਰ, ਸੁਖਰਾਜ ਸਿੰਘ, ਬਲੇਸੀ, ਜੈਦੀਪ ਸਿੰਘ, ਸ਼ਿਵਾਨੀ ਬੱਗਾ, ਨੇਹਾ ਕੁਮਾਰੀ, ਹਰਸ਼ਿਤ ਸੈਣੀ, ਨਵਪ੍ਰੀਤ ਕੌਰ, ਖੁਸ਼ਪ੍ਰੀਤ ਕੌਰ ਅਤੇ ਸੁਖਮਨਜੀਤ ਕੌਰ ਸ਼ਾਮਲ ਹਨ।
ਇਸਤੋਂ ਇਲਾਵਾ ਵਿਦਿਆਰਥੀਆਂ ਨੂੰ ਆਪਣੇ ਸਕੂਲ ਦੀ ਵਰਦੀ ਅਤੇ ਸ਼ਨਾਖਤੀ ਕਾਰਡ ਨਾਲ ਸਮਾਗਮ ਵਿੱਚ ਸ਼ਾਮਲ ਹੋਣਾ ਪਵੇਗਾ। ਵਿਦਿਆਰਥੀਆਂ ਨੂੰ ਰਾਜ ਭਵਨ ਤੱਕ ਪਹੁੰਚਾਉਣ ਲਈ ਨੋਡਲ ਅਫਸਰ ਜ਼ਿਲ੍ਹੇ ਦੇ ਨੇੜਲੇ ਸਕੂਲਾਂ ਦੇ ਪੁਰਸ਼ ਅਤੇ ਮਹਿਲਾ ਅਧਿਆਪਕਾਂ ਦੀ ਡਿਊਟੀ ਲਗਾਉਣਗੇ। ਉਕਤ ਅਧਿਆਪਕ ਵੀ ਆਪਣੀ ਸਕੂਲ ਆਈ.ਡੀ ਨਾਲ ਸਮਾਗਮ ਵਿੱਚ ਹਾਜ਼ਰੀ ਭਰ ਸਕਣਗੇ।
ਨਾਲ ਹੀ ਪੰਜਾਬ ਰਾਜ ਭਵਨ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿੱਚ ਸੀਟਾਂ ਸੀਮਤ ਹੋਣ ਕਾਰਨ ਬੱਚਿਆਂ ਦੇ ਰਿਸ਼ਤੇਦਾਰ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਣਗੇ। ਦੂਜੇ ਪਾਸੇ ਡੀਈਓ ਸੈਕੰਡਰੀ ਰਾਜੇਸ਼ ਕੁਮਾਰ ਨੇ ਜ਼ਿਲ੍ਹੇ ਦੇ ਵਿਦਿਆਰਥੀਆਂ ਵੱਲੋਂ ਸਨਮਾਨ ਸਮਾਰੋਹ ਵਿੱਚ ਸ਼ਿਰਕਤ ਕਰਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬੱਚੇ ਆਉਣ ਵਾਲੀਆਂ ਪ੍ਰੀਖਿਆਵਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨਗੇ।