September 17, 2026, 10:27 pm
----------- Advertisement -----------
HomeNewsਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ  ਸੰਬੰਧੀ ਰਾਜਪਾਲ ਨੇ ਡੀਜੀਪੀ ਨੂੰ...

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ  ਸੰਬੰਧੀ ਰਾਜਪਾਲ ਨੇ ਡੀਜੀਪੀ ਨੂੰ ਲਿਖਿਆ ਪੱਤਰ

Published on

----------- Advertisement -----------

ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੱਤਰ ਲਿੱਖ ਕੇ ਗ੍ਰਿਫ਼ਤਾਰੀ ਮਾਮਲੇ ਸਬੰਧੀ ਪੰਜਾਬ ਦੇ ਡੀਜੀਪੀ ਤੋਂ ਰਿਪੋਰਟ ਤਲਬ ਕੀਤੀ ਹੈ। ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਖਹਿਰਾ ਨੂੰ ਕਿਉਂ ਅਤੇ ਕਿਨ੍ਹਾਂ ਹਾਲਾਤਾਂ ‘ਚ ਗ੍ਰਿਫਤਾਰ ਕੀਤਾ ਗਿਆ। ਇਹ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਪੰਜਾਬ ‘ਚ ‘ਆਪ’ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਵਿਚਾਲੇ ਲੰਬੇ ਸਮੇਂ ਤੋਂ ਤਣਾਅ ਚੱਲ ਰਿਹਾ ਹੈ।

ਦੱਸ ਦਈਏ  ਕਿ ਖਹਿਰੇ ਨੂੰ ਵੀਰਵਾਰ ਸਵੇਰੇ 5.30 ਵਜੇ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ।ਜਿਸ ਤੋਂ ਬਾਅਦ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਜਿਸ ਵਿੱਚ ਉਨ੍ਹਾਂ ਨੇ ਖਹਿਰਾ ਦੀ ਗ੍ਰਿਫਤਾਰੀ ਨੂੰ ਸਿਆਸੀ ਸਟੰਟ ਦੱਸਿਆ ਹੈ। ਨੋਟਿਸ ਲੈਂਦਿਆਂ ਰਾਜਪਾਲ ਨੇ ਡੀਜੀਪੀ ਪੰਜਾਬ ਤੋਂ ਖਹਿਰਾ ਦੀ ਗ੍ਰਿਫ਼ਤਾਰੀ ਦਾ ਕਾਰਨ ਪੁੱਛਿਆ। 

ਜ਼ਿਕਰਯੋਗ ਹੈ ਕਿ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਆਗੂ ਰਾਜਪਾਲ ਨੂੰ ਮਿਲਣ ਪਹੁੰਚੇ ਸਨ। ਜਿੱਥੇ ਇਹ ਕਿਹਾ ਗਿਆ ਕਿ ਸੁਖਪਾਲ ਸਿੰਘ ਖਹਿਰਾ ਨਾਲ ਜੋ ਹੋਇਆ ਉਸ ਬਾਰੇ ਰਾਜਪਾਲ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਝੂਠਾ ਕੇਸ ਦਰਜ ਕੀਤਾ ਗਿਆ ਹੈ। ਬਦਲੇ ਦੀ ਰਾਜਨੀਤੀ ਹੋ ਰਹੀ ਹੈ, ਉਸ ਨੂੰ 8 ਸਾਲ ਪੁਰਾਣੇ ਕੇਸ ਵਿੱਚ ਫਸਾਇਆ ਗਿਆ ਸੀ।ਬਿਨਾਂ ਬੁਲਾਏ ਜਾਂਚ ਪੂਰੀ ਕਰ ਲਈ ਗਈ ਅਤੇ ਮਾਮਲਾ ਦਰਜ ਕਰ ਲਿਆ ਗਿਆ। ਪੁਲਿਸ ਸਿੱਧੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਆਈ। ਅਸੀਂ ਚੁੱਪ ਨਹੀਂ ਰਹਿ ਸਕਦੇ। ਅਸੀਂ ਅੰਤ ਤੱਕ ਲੜਾਂਗੇ। ਲੋਕ ਜਾਣਦੇ ਹਨ ਕਿ ਸੱਚ ਕੀ ਹੈ। ਅਸੀਂ ਉਮੀਦ ਕਰਦੇ ਹਾਂ ਕਿ ਰਾਜਪਾਲ ਇਸ ਮਾਮਲੇ ਦਾ ਨੋਟਿਸ ਲੈਣਗੇ। 

ਇਸ ਤੋਂ ਪਹਿਲਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਵਿਧਾਇਕ ਨੂੰ ਜਲਾਲਾਬਾਦ ਲੈ ਗਈ ਸੀ। ਮੈਡੀਕਲ ਜਾਂਚ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਵਿਧਾਇਕ ਖਹਿਰਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਮਗਰੋਂ ਮੁੜ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ ਪਰ ਉਸ ਨੂੰ ਪਹਿਲਾਂ ਫਰੀਦਕੋਟ ਅਤੇ ਫਿਰ ਨਾਭਾ ਜੇਲ੍ਹ ਭੇਜ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...