August 27, 2026, 11:24 am
----------- Advertisement -----------
HomeNewsLatest Newsਗੋਵਿਜਾ ਐਜੂਕੇਸ਼ਨਲ ਕੰਸਲਟੈਂਸੀ ਫਰਮ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

ਗੋਵਿਜਾ ਐਜੂਕੇਸ਼ਨਲ ਕੰਸਲਟੈਂਸੀ ਫਰਮ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

Published on

----------- Advertisement -----------

ਐਸ.ਏ.ਐਸ ਨਗਰ 14 ਜੁਲਾਈ: ਮੈਸਰਜ਼ ਗੋਵਿਜਾ ਐਜੂਕੇਸ਼ਨਲ ਕੰਸਲਟੈਂਸੀ ਫਾਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਮਨਿੰਦਰ ਕੌਰ ਬਰਾੜ ਵੱਲੋ ਮੈਸਰਜ਼ ਗੋਵਿਜਾ ਐਜੂਕੇਸ਼ਨਲ ਕੰਸਲਟੈਂਸੀ , ਐਸ.ਸੀ.ਓ ਨੰਬਰ 15 ਟੋਪ ਫਲੋਰ, ਫੇਜ਼-5 ਮੋਹਾਲੀ, ਜਿਲ੍ਹਾ ਐਸ.ਏ.ਐਸ ਨਗਰ ਨੂੰ ਕੰਸਲਟੈਂਸੀ ਅਤੇ ਟਰੈਵਲ ਏਜੰਸੀ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਗੋਵਿਜਾ ਐਜੂਕੇਸ਼ਨਲ ਕੰਸਲਟੈਂਨਟ, ਫਰਮ ਨੂੰ ਕੰਸਲਟੈਂਸੀ ਅਤੇ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 11 ਮਾਰਚ 2024 ਤੱਕ ਹੈ । ਉਨ੍ਹਾਂ ਦੱਸਿਆ ਕਿ ਫਰਮ ਵਿਰੁੱਧ ਮਿਲ ਰਹੀਆਂ ਸ਼ਿਕਾਇਤਾ ਦੇ ਆਧਾਰ ਤੇ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।
ਉਨ੍ਹਾਂ ਦੱਸਿਆ ਕਿ ਫਰਮ ਵਿਰੁੱਧ ਲਗਾਤਾਰ ਵੱਖ-ਵੱਖ ਸ਼ਿਕਾਇਤਾ ਕਰਤਾਵਾਂ ਵੱਲੋਂ ਪੇਸ਼ ਸ਼ਿਕਾਇਤਾ ਅਤੇ ਫਰਮ ਵੱਲੋਂ ਪੇਸ਼ ਮਹੀਨਾਵਾਰ ਰਿਪੋਰਟਾਂ ਤੋਂ ਇਹ ਪਾਇਆ ਗਿਆ ਹੈ ਕਿ ਸਿਕਾਇਤਾਂ ਵਿਚਲੇ ਤੱਥ ਅਤੇ ਮਹੀਨਵਾਰ ਕਲਾਇੰਟ ਰਿਪੋਰਟਾਂ ਆਪਸ ਵਿੱਚ ਮੇਲ ਨਹੀਂ ਖਾਂਦੇ ਹਨ । ਉਨ੍ਹਾਂ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਅਧੀਨ ਕਲਾਇੰਟਾ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਗਈ ਹੈ, ਸਬੰਧੀ ਐਕਟ,ਰੂਲਜ,ਅਡਵਾਈਜਰੀ ਵਿੱਚ ਦਰਸਾਏ ਅਨੁਸਾਰ ਰਿਕਾਰਡ ਨਹੀਂ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਫਰਮ ਵਿਰੁੱਧ ਲਗਾਤਾਰ ਸ਼ਿਕਾਇਤਾ ਪ੍ਰਾਪਤ ਹੋ ਰਹੀਆਂ ਹਨ ।
ਉਨ੍ਹਾਂ ਦੱਸਿਆ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾ ਦੀ ਉਲੰਘਣਾ ਕੀਤੀ ਜਾ ਰਹੀ ਹੈ । ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...