October 24, 2026, 9:46 pm
----------- Advertisement -----------
HomeNewsLatest News26 ਜੂਨ ਨੂੰ ਸਾਰੇ ਪਿੰਡਾਂ ਵਿੱਚ ਗ੍ਰਾਮ ਸਭਾ ਦਾ ਇਜਲਾਸ: ਪੇਂਡੂ ਵਿਕਾਸ...

26 ਜੂਨ ਨੂੰ ਸਾਰੇ ਪਿੰਡਾਂ ਵਿੱਚ ਗ੍ਰਾਮ ਸਭਾ ਦਾ ਇਜਲਾਸ: ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਅਧਿਕਾਰੀਆਂ ਨੂੰ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼

Published on

----------- Advertisement -----------
  • ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਪਿੰਡਾਂ ਦੇ ਵਿਕਾਸ ਵਿੱਚ ਵਰਤੇ ਜਾਣ ਵਾਲੇ ਸਮਾਨ ਵਿਚ ਕਿਸੇ ਵੀ ਅਧਿਕਾਰੀ ਦੀ ਹਿੱਸੇਦਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਪੇਂਡੂ ਵਿਕਾਸ ਮੰਤਰੀ ਦੀ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ

ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ।ਪੰਚਾਇਤ ਮੰਤਰੀ ਧਾਲੀਵਾਲ ਨੇ ਕਿਹਾ ਕਿ ਗ੍ਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ਥੰਮ੍ਹ ਹੈ, ਜਿਸ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਅਤੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 26 ਜੂਨ, 2022 ਨੂੰ ਸੂਬੇ ਦੇ ਸਮੂਹ ਪਿੰਡਾਂ ਵਿੱਚ ਗ੍ਰਾਮ ਸਭਾ ਇਜਲਾਸ ਬੁਲਾਉਣ।
ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਗ੍ਰਾਮ ਸਭਾ ਇਜਲਾਸ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਖ-ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਗ੍ਰਾਮ ਸਭਾ ਸਬੰਧੀ ਪਿੰਡਾਂ ਵਿੱਚ ਸਹੀ ਢੰਗ ਨਾਲ ਪੋਸਟਰ ਲਗਾਏ ਜਾਣ ਅਤੇ ਗ੍ਰਾਮ ਸਭਾ ਦੇ ਇਸ ਇਜਲਾਸ ਲਈ ਸਮੇਂ ਸਿਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ।


ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿੰਡਾਂ ਦੇ ਸਾਰੇ ਵਿਕਾਸ ਕਾਰਜ ਤਕਨੀਕੀ ਸ਼ਾਖਾਵਾਂ ਤੋਂ ਸਹੀ ਵਿਉਂਤਬੰਦੀ ਅਤੇ ਰੂਪ-ਰੇਖਾ ਨਾਲ ਨੇਪਰੇ ਚਾੜ੍ਹੇ ਜਾਣ। ਉਨ੍ਹਾਂ ਨਾਲ ਹੀ ਕਿਹਾ ਕਿ ਵਿਕਾਸ ਕਾਰਜਾਂ ਦੀ ਘੱਟੋ-ਘੱਟ ਮਿਆਦ 25 ਸਾਲ ਹੋਣੀ ਚਾਹੀਦੀ ਹੈ ਅਤੇ ਵਿਕਾਸ ਕਾਰਜਾਂ ਲਈ ਸਿਰਫ਼ ਮਿਆਰੀ ਸਮੱਗਰੀ ਹੀ ਵਰਤੀ ਜਾਵੇ। ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਅਨੁਮਾਨ ਅਤੇ ਵਿਉਂਤਬੰਦੀ ਸਹੀ ਨਾ ਹੋਈ ਤਾਂ ਤਕਨੀਕੀ ਸ਼ਾਖਾਵਾਂ ਦੇ ਅਧਿਕਾਰੀ ਵੀ ਜ਼ਿੰਮੇਵਾਰ ਹੋਣਗੇ।
ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦਾ ਮੁੱਖ ਏਜੰਡਾ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣਾ ਅਤੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਕਰਨ ਅਤੇ ਕਿਸੇ ਵੀ ਸਰਪੰਚ ਤੋਂ ਕਮਿਸ਼ਨ ਨਾ ਲੈਣ।ਧਾਲੀਵਾਲ ਨੇ ਕਿਹਾ ਕਿ ਜੇਕਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਰਤੀਆਂ ਜਾਂਦੀਆਂ ਇੰਟਰਲਾਕਿੰਗ ਟਾਈਲਾਂ, ਇੱਟਾਂ, ਸੀਮਿੰਟ ਆਦਿ ਸਮੱਗਰੀ ਵਿੱਚ ਕਿਸੇ ਅਧਿਕਾਰੀ ਦਾ ਸਿੱਧਾ ਜਾਂ ਅਸਿੱਧਾ ਹਿੱਸਾ ਪਾਇਆ ਗਿਆ ਤਾਂ ਉਸ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਚੇਅਰਮੈਨਾਂ ਅਤੇ ਮੈਂਬਰਾਂ ਨੂੰ ਜ਼ਿਲ੍ਹਿਆਂ ਅਤੇ ਬਲਾਕਾਂ ਵਿੱਚ ਵਿਕਾਸ ਕਾਰਜਾਂ ਸਬੰਧੀ ਉਹਨਾਂ ਦੀਆਂ ਮੀਟਿੰਗਾਂ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਵਿਕਾਸ ਕਾਰਜ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਭੇਦਭਾਵ ਤੋਂ ਨੇਪਰੇ ਚਾੜ੍ਹੇ ਜਾਣ।
ਪੇਂਡੂ ਵਿਕਾਸ ਮੰਤਰੀ ਨੇ ਅਧਿਕਾਰੀਆਂ ਨੂੰ ਬਲਾਕ ਵਿਕਾਸ ਅਧਿਕਾਰੀਆਂ ਅਤੇ ਹੋਰ ਮੁਲਾਜ਼ਮਾਂ ਦੀਆਂ ਖਾਲੀ ਪਈਆਂ ਅਸਾਮੀਆਂ ਦਾ ਖਰੜਾ ਬਣਾਉਣ ਲਈ ਵੀ ਕਿਹਾ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਿਆ ਜਾ ਸਕੇ।
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀ ਮਨਪ੍ਰੀਤ ਸਿੰਘ ਛਤਵਾਲ, ਸੰਯੁਕਤ ਵਿਕਾਸ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਟੀ.ਪੀ.ਐਸ ਫੂਲਕਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...