June 28, 2026, 3:53 am
----------- Advertisement -----------
HomeNewsLatest News5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ...

5,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਾਮੀਣ ਰੋਜ਼ਗਾਰ ਸੇਵਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ, 11 ਸਤੰਬਰ, 2024 (ਬਲਜੀਤ ਮਰਵਾਹਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਗਨੇਰਗਾ ਸਕੀਮ ਦੇ ਗ੍ਰਾਮੀਣ ਰੋਜ਼ਗਾਰ ਸੇਵਕ ਗੁਰਪ੍ਰੀਤ ਸਿੰਘ ਨੂੰ ਪਿੰਡ ਮਰਾੜ, ਜਿਲਾ ਫਰੀਦਕੋਟ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫਤਾਰੀ ਫਰੀਦਕੋਟ ਜ਼ਿਲੇ ਦੇ ਪਿੰਡ ਮਰਾੜ ਦੇ ਵਸਨੀਕ ਸ਼ਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ ਜੋ ਇਸ ਸਕੀਮ ਤਹਿਤ ਮਜ਼ਦੂਰ ਮੁਹੱਈਆ ਕਰਦਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਮਗਨਰੇਗਾ ਸਕੀਮ ਤਹਿਤ ਉਕਤ ਲੇਬਰ ਠੇਕੇਦਾਰ ਨੂੰ ਦਿਹਾੜੀਦਾਰ ਕੰਮ ਦਿਵਾਉਣ ਦੇ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਹੋਏ ਉਕਤ ਮੁਲਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਦੋਸ਼ੀ ਗੁਰਪ੍ਰੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ‘ਚ ਉਕਤ ਮੁਲਜ਼ਮ ਦੇ ਖਿਲਾਫ ਫਿਰੋਜ਼ਪੁਰ ਰੇਂਜ ਦੇ ਵਿਜੀਲੈਂਸ ਥਾਣੇ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...