November 19, 2026, 5:51 am
----------- Advertisement -----------
HomeNewsBreaking Newsਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ 1.29 ਕਰੋੜ ਰੁਪਏ...

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ 1.29 ਕਰੋੜ ਰੁਪਏ ਦੀ ਗ੍ਰਾਂਟ ਜ਼ਾਰੀ: ਡਾ. ਬਲਜੀਤ ਕੌਰ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ 2024 – ਡਾ.ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਪੰਜਾਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ 1.29 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਹ ਰਾਸ਼ੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਲਾਕਾਂ ਮਲੋਟ ਲੰਬੀ, ਗਿੱਦੜਾਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਦੇ ਵਿੱਚ ਚੱਲ ਰਹੇ ਵਿਕਾਸ ਦੇ ਕੰਮ ਜਿਵੇ ਟੁਆਲਿਟ ਬਲਾਕ ਦੀ ਉਸਾਰੀ, ਛੱਪੜ ਦੀ ਚਾਰਦੀਵਾਰੀ, ਗਲੀਆਂ ਤੇ ਨਾਲੀਆਂ ਦੇ ਨਿਰਮਾਣ, ਡਰੇਨ ਪਾਈਪ ਲਾਈਨ, ਸਟਰੀਟ ਲਾਈਟਾਂ, ਨਿਕਾਸੀ ਨਾਲੇ ਦੀ ਉਸਾਰੀ, ਫਿਲਟਰ ਪਾਣੀ ਅਤੇ ਨਵਾਂ ਓ.ਐਚ.ਐਸ.ਆਰ. ਸਿਸਟਮ, ਪੀ.ਵੀ.ਸੀ. ਪਾਇਪ ਲਾਈਨ ਆਦਿ ਲਈ ਜਾਰੀ ਕੀਤੀ ਗਈ ਹੈ।

ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਲੰਬੀ ਦੇ ਪਿੰਡ ਖੇਮਾ ਖੇੜਾ ਅਤੇ ਮਹਿਮੂਦ ਖੇੜਾ ਲਈ 28 ਲੱਖ 98 ਹਜ਼ਾਰ, ਬਲਾਕ ਗਿੱਦੜਬਾਹਾ ਦੇ ਪਿੰਡ ਬਬਾਣੀਆਂ ਲਈ 13 ਲੱਖ 62 ਹਜ਼ਾਰ 133 ਰੁਪਏ, ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਦੂਹੇਵਾਲਾ, ਚੱਕ ਜਵਾਹਰ ਸਿੰਘ ਵਾਲਾ, ਡੋਡਾਂਵਾਲੀ ਅਤੇ ਚੱਕ ਗਾਂਧਾ ਸਿੰਘ ਵਾਲਾ ਲਈ 49 ਲੱਖ 96 ਹਜ਼ਾਰ ਰੁਪਏ ਅਤੇ ਬਲਾਕ ਮਲੋਟ ਦੇ ਪਿੰਡ ਰੱਥੜੀਆਂ, ਘੁਮਿਆਰ ਖੇੜਾ ਅਤੇ ਖਾਨੇ ਕੀ ਢਾਬ ਲਈ 36 ਲੱਖ 64 ਹਜ਼ਾਰ 272 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਨਵੀਨੀਂਕਰਨ ਨਾਲ ਪਿੰਡਾਂ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ ਅਤੇ ਸਾਫ ਸਫਾਈ ਰਹਿਣ ਨਾਲ ਪਿੰਡ ਵਾਸੀ ਤੰਦਰੁਸਤ ਰਹਿਣਗੇ ਅਤੇ ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿਚ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਯਤਨਸ਼ੀਲ ਹੈ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...