November 22, 2026, 9:53 pm
----------- Advertisement -----------
HomeNewsLatest Newsਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ...

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ

Published on

----------- Advertisement -----------

ਚੰਡੀਗੜ੍ਹ, 12 ਦਸੰਬਰ (ਬਲਜੀਤ ਮਰਵਾਹਾ) : ਪੰਜਾਬ ਸਰਕਾਰ ਪਿੰਡਾਂ ‘ਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪ੍ਰਵਾਨਗੀ ਦੇ ਦਿੱਤੀ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 1 ਕਰੋੜ 45 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਸ਼ਹੀਦਗੜ੍ਹ, ਸੈਂਪਲਾ, ਮੁਹੰਮਦੀਪੁਰ, ਧਤੌਂਦਾ ਅਤੇ ਧਨੌਲਾ, ਜ਼ਿਲ੍ਹਾ ਪਠਾਨਕੋਟ ਦੇ ਪਿੰਡ ਘੋਹ, ਜ਼ਿਲ੍ਹਾ ਰੋਪੜ ਦੇ ਪਿੰਡ ਝੱਲੀਆਂ ਕਲਾਂ, ਰਾਮਪੁਰ ਅਤੇ ਗੋਪਾਲਪੁਰ, ਜ਼ਿਲ੍ਹਾ ਸੰਗਰੂਰ ਦੇ ਪਿੰਡ ਖਾਈ, ਜ਼ਿਲ੍ਹਾ ਪਟਿਆਲਾ ਦੇ ਪਿੰਡ ਹਰਚੰਦਪੁਰਾ, ਗੱਜੂਮਾਜਰਾ, ਸਨੌਲੀਆਂ ਅਤੇ ਸੁੱਖੇਵਾਲ, ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਿੜੀਆਂ, ਚੰਬਲ, ਡਲੀਰੀ, ਮਾੜੀ ਸਮਰਾਂ ਅਤੇ ਜਵੰਦਪੁਰ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਪਿੰਡ ਮਹਿਰੋਲੀ ਅਤੇ ਢਕੋਰਾਂ ਕਲਾਂ, ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਛੰਨ ਘੋਗਾ ਤੇ ਮੁਮੰਦ ਅਤੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰੱਬੋਂ ਨੀਚੀ, ਖਾਨਪੁਰ ਮੰਡ, ਜੁਲਫ਼ਗੜ੍ਹ, ਕੀੜੀ, ਨਵਾਂ ਸਲੇਮਪੁਰਾ ਅਤੇ ਪਿੰਡ ਭਾਡੇਵਾਲ ਨੂੰ ਛੇਤੀ ਜਾਰੀ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਬਹੁਤੇ ਪਿੰਡ ਅਜਿਹੇ ਹਨ, ਜਿੱਥੇ ਵੱਖ-ਵੱਖ ਧਰਮਾਂ-ਆਬਾਦੀਆਂ ਲਈ ਵੱਖੋ-ਵਖਰੇ ਸ਼ਮਸ਼ਾਨਘਾਟ ਹਨ ਅਤੇ ਇਨ੍ਹਾਂ ਵਿੱਚੋਂ ਕੋਈ ਵੀ ਸ਼ਮਸ਼ਾਨਘਾਟ ਮੁਕੰਮਲ ਰੂਪ ਵਿੱਚ ਵਿਕਸਿਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਕੀਮ ਅਨੁਸਾਰ ਇੱਕ ਤੋਂ ਵੱਧ ਸ਼ਮਸ਼ਾਨਘਾਟ ਵਾਲੇ ਪਿੰਡਾਂ ਵਿੱਚੋਂ ਜੇ ਕਿਸੇ ਪਿੰਡ ਦੀ ਪੰਚਾਇਤ ਇੱਕ ਸ਼ਮਸ਼ਾਨਘਾਟ ਬਣਾਉਣ ਦਾ ਫ਼ੈਸਲਾ ਕਰਦੀ ਹੈ ਤਾਂ ਸਰਕਾਰ ਉਸ ਪਿੰਡ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਵੇਗੀ। ਉਨ੍ਹਾਂ ਕਿਹਾ ਕਿ ਪੰਚਾਇਤ ਗ੍ਰਾਂਟ ਰਾਸ਼ੀ ਨੂੰ ਸਬੰਧਤ ਸ਼ਮਸ਼ਾਨਘਾਟ ਦੇ ਵਿਕਾਸ ਲਈ ਖ਼ਰਚ ਕਰ ਸਕਦੀ ਹੈ ਜਾਂ ਪੁਰਾਣੇ ਸ਼ਮਸ਼ਾਨਘਾਟ ਵਾਲੀਆਂ ਥਾਵਾਂ ਨੂੰ ਹੋਰਨਾਂ ਮੰਤਵਾਂ ਜਿਵੇਂ ਪਾਰਕਾਂ ਆਦਿ ‘ਚ ਤਬਦੀਲ ਕਰਨ ਲਈ ਵਰਤ ਸਕਦੀ ਹੈ।

ਉਨ੍ਹਾਂ ਆਸ ਜਤਾਈ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਝ ਨੂੰ ਭਰਵਾਂ ਹੁੰਗਾਰਾ ਮਿਲੇਗਾ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 39 ਗ੍ਰਾਮ ਪੰਚਾਇਤਾਂ ਨੂੰ 1.95 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...