March 4, 2026, 6:11 am
----------- Advertisement -----------
HomeNewsBreaking Newsਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਜਾ+ਨਲੇਵਾ ਹਮਲਾ, ਹੱਥ ਦੀਆਂ ਉਂਗਲਾਂ ਵੱਢੀਆਂ,...

ਅਣਪਛਾਤੇ ਵਿਅਕਤੀਆਂ ਵਲੋਂ ਗ੍ਰੰਥੀ ਸਿੰਘ ’ਤੇ ਜਾ+ਨਲੇਵਾ ਹਮਲਾ, ਹੱਥ ਦੀਆਂ ਉਂਗਲਾਂ ਵੱਢੀਆਂ, ਇੱਕ ਲੱਤ ਵੱਢ ਕੇ ਨਾਲ ਹੀ ਲੈ ਗਏ

Published on

----------- Advertisement -----------

ਪੱਟੀ, 31 ਮਾਰਚ, 2023: ਇਤਿਹਾਸਕ ਨਗਰ ਖ਼ਡੂਰ ਸਾਹਿਬ ਵਿਖੇ ਬੀਤੀ ਰਾਤ ਇਕ ਗ੍ਰੰਥੀ ਸਿੰਘ ਉਪਰ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾ ਕਰਨ ਵਾਲੇ ਮੁਲਜ਼ਮਾਂ ਨੇ ਗ੍ਰੰਥੀ ਸਿੰਘ ‘ਤੇ ਹਮਲਾ ਕਰਕੇ ਉਸ ਦੀ ਇੱਕ ਲੱਤ ਅਤੇ ਹੱਥ ਦੀਆਂ ਉਂਗਲਾਂ ਵੱਡ ਦਿੱਤੀਆਂ ਅਤੇ ਹਮਲਾਵਰ ਗ੍ਰੰਥੀ ਸਿੰਘ ਦੀ ਵੱਢੀ ਲੱਤ ਨਾਲ ਹੀ ਲੈ ਗਏ।

ਇਸ ਦੀ ਪੁਸ਼ਟੀ ਐਸ. ਐਚ. ਓ. ਗੋਇੰਦਵਾਲ ਸਾਹਿਬ ਰਜਿੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਗ੍ਰੰਥੀ ਦੀ ਪਛਾਣ ਸੁਖਚੈਨ ਸਿੰਘ ਉਰਫ਼ ਚੰਨਾ ਪੁੱਤਰ ਸ਼ੇਰ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ ਜੋ ਹਾਲ ਦੀ ਘੜੀ ਬੇਹੋਸ਼ੀ ਦੀ ਹਾਲਤ ਵਿਚ ਹੈ, ਜਦੋਂ ਕਿ ਪੁਲਿਸ ਪਾਰਟੀ ਬਿਆਨ ਲੈਣ ਲਈ ਪਹੁੰਚ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਜ਼ ਦੀ ਤਰ੍ਹਾਂ ਸੁਖਚੈਨ ਸਿੰਘ ਜੋ ਪਿੰਡ ਬਾਣੀਆਂ ਵਿਖੇ ਗ੍ਰੰਥੀ ਦੀ ਡਿਊਟੀ ਕਰਦੇ ਹਨ, ਬੀਤੀ 8 ਵਜੇ ਦੀ ਦੇ ਕਰੀਬ ਜਦ ਉਹ ਘਰ ਵਾਪਿਸ ਆ ਰਹੇ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋ ਉਨ੍ਹਾਂ ਉੱਪਰ ਹਮਲਾ ਕਰ ਉਨ੍ਹਾਂ ਦੀ ਲੱਤ ਵੱਢ ਕੇ ਨਾਲ਼ ਹੀ ਲੈ ਗਏ ਅਤੇ ਹਮਲੇ ਦੌਰਾਨ ਉਨ੍ਹਾਂ ਦੇ ਇੱਕ ਹੱਥ ਦੀਆਂ ਉਂਗਲਾਂ ਵੀ ਵੱਢ ਦਿੱਤੀਆਂ। ਜਿੰਨਾ ਨੂੰ ਜ਼ਖਮੀ ਹਾਲਤ ਵਿਚ ਅਮਨਦੀਪ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ।

ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਚੌਂਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਦਾ ਕਹਿਣਾ ਹੈ ਕੇ ਉਨ੍ਹਾਂ ਵੱਲੋਂ ਮੌਕਾ ਦੇਖਿਆ ਗਿਆ ਹੈ ਸੀ ਸੀ ਟੀ ਵੀ ਫੁਟੇਜ਼ ਖੰਗਾਲੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

*ਚੰਡੀਗੜ੍ਹ, 2 ਮਾਰਚ 2026*:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ...

ਪੰਜਾਬ ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

*ਚੰਡੀਗੜ੍ਹ, 1 ਮਾਰਚ 2026*:ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ...

ਯੁੱਧ ਨਸ਼ਿਆਂ ਵਿਰੁੱਧ ਤਹਿਤ 2025 ਵਿੱਚ 36,178 ਐਫ.ਆਈ.ਆਰ. ਦਰਜ, ਸਜ਼ਾ ਦਰ 88 ਫੀਸਦੀ ਤੱਕ ਵਧੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 2 ਮਾਰਚ 2026*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ...

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 3 ਮਾਰਚ 2026* :ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ...

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, 18 ਆਗੂਆਂ ਨੇ ਛੱਡੇ ਅਹੁਦੇ

ਸਿਆਸੀ ਮੰਚ ‘ਤੇ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ( ਪੁਨਰ...

ਕਰਨਲ ਬਾਠ ਕੁੱਟਮਾਰ ਮਾਮਲੇ ‘ਚ ਵਿਦੇਸ਼ ਭੱਜਣ ਦੀ ਫਿਰਾਕ ‘ਚ ਸੀ ਦੋਸ਼ੀ ਪੁਲਿਸ ਅਫ਼ਸਰ? ਕੋਰਟ ਨੇ ਜ਼ਬਤ ਕੀਤੇ ਪਾਸਪੋਰਟ

ਪਟਿਆਲਾ ਦੇ ਚਰਚਿਤ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਨਾਲ ਕੁੱਟਮਾਰ ਦੇ...