September 25, 2026, 6:44 pm
----------- Advertisement -----------
HomeNewsLatest Newsਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘਪਲੇ ਵਿੱਚ ਇੱਕ...

ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘਪਲੇ ਵਿੱਚ ਇੱਕ ਹੋਰ ਮੁਲਜ਼ਮ ਕਾਬੂ

Published on

----------- Advertisement -----------

ਚੰਡੀਗੜ੍ਹ, 10 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ (ਮੋਹਾਲੀ) ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿਖੇ ਨਾਜਾਇਜ਼ ਤਰੀਕੇ ਨਾਲ ਅਮਰੂਦ ਦੇ ਬੂਟਿਆਂ ਦੀ ਮੁਆਵਜ਼ਾ ਰਾਸ਼ੀ ਵਿੱਚ ਘਪਲੇ ਦੇ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਦੀ ਪਛਾਣ ਐਡਵੋਕੇਟ ਰੋਹਿਤ ਸ਼ਰਮਾ ਵਜੋਂ ਹੋਈ ਹੈ, ਜੋ ਕਿ ਫਰਵਰੀ 2020 ਵਿੱਚ ਸੇਵਾਮੁਕਤ ਹੋਏ ਪੀ.ਸੀ.ਐਸ. ਅਧਿਕਾਰੀ ਸ਼ਿਵ ਕੁਮਾਰ ਦਾ ਪੁੱਤਰ ਹੈ ਜੋ ਸਾਲ 2015-16 ਦੌਰਾਨ ਐਲ.ਏ.ਸੀ., ਗਮਾਡਾ ਵਜੋਂ ਤਾਇਨਾਤ ਰਹੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਰੋਹਿਤ ਦੀ ਪਤਨੀ ਭਾਰਤੀ ਨੇ ਪਿੰਡ ਬਾਕਰਪੁਰ ਵਿਖੇ 4 ਕਨਾਲ ਜ਼ਮੀਨ ‘ਤੇ ਅਮਰੂਦ ਦੀ ਖੇਤੀ ਦੇ ਬਦਲੇ ਵਿੱਚ ਕਰੀਬ 80 ਲੱਖ ਰੁਪਏ ਦਾ ਮੁਆਵਜ਼ਾ ਲਿਆ ਹੈ ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਇਹ ਜ਼ਮੀਨ ਸਾਲ 2017 ਵਿੱਚ ਖਰੀਦੀ ਸੀ। ਵਿਜੀਲੈਂਸ ਬਿਊਰੋ ਨੇ ਉਸ ਨੂੰ ਡਿਊਟੀ ਮੈਜਿਸਟ੍ਰੇਟ, ਮੋਹਾਲੀ ਦੇ ਸਾਹਮਣੇ ਪੇਸ਼ ਕੀਤਾ ਅਤੇ ਅਦਾਲਤ ਨੇ ਉਸ ਨੂੰ ਚਾਰ ਦਿਨ ਦੇ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਬਹੁ-ਕਰੋੜੀ ਘਪਲੇ ਵਿੱਚ ਵਿਜੀਲੈਂਸ ਨੇ ਹੁਣ ਤੱਕ ਕੁੱਲ 16 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...