November 20, 2026, 10:44 am
----------- Advertisement -----------
HomeNewsਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ ਦੂਸਰੇ ਰਾਜਾਂ...

ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ

Published on

----------- Advertisement -----------

ਸਾਹਿਬਜਾਦਾ ਅਜੀਤ ਸਿੰਘ ਨਗਰ, 12 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਰਾਜ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ਪਹਿਲੇ ਪੰਜਾਬ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਵਿੱਚ ਦੂਸਰੇ ਰਾਜਾਂ ਤੋਂ ਆਏ ਮਹਿਮਾਨਾਂ ਨੇ ਪੰਜਾਬੀ ਖਾਣਿਆਂ, ਪਹਿਰਾਵਿਆਂ ਅਤੇ ਲੋਕ ਨਾਚਾਂ ਪ੍ਰਤੀ ਵਿਸ਼ੇਸ਼ ਲਗਾਅ ਦਿਖਾਇਆ।
ਇਸ ਪ੍ਰੋਗਰਾਮ ਦੌਰਾਨ ਦੇਸ਼ ਦੇ ਵੱਖ-ਵੱਖ ਭਾਗਾਂ ਤੋਂ ਆਏ ਨਿਵੇਸ਼ਕਾਂ, ਨੁਮਾਇੰਦਿਆਂ ਅਤੇ ਸੈਰ-ਸਪਾਟਾ ਇੰਡਸਟਰੀ ਨਾਲ ਜੁੜੇ ਲੋਕਾਂ ਨੇ ਟਰੈਵਲ ਮਾਰਟ ਵਿੱਚ ਸਥਿਤ ਪੰਜਾਬੀ ਖਾਣਿਆਂ ਦੀਆਂ ਸਟਾਲਾਂ ਉੱਥੇ ਪੰਜਾਬੀ ਜਾਇਕੇ ਦਾ ਭਰਪੂਰ ਮਜਾ ਲਿਆ। ਮਹਾਰਾਸ਼ਟਰ ਦੇ ਈਕੋ-ਟੂਰਿਜ਼ਮ ਨਾਲ ਜੁੜੇ ਸੰਦੀਪ ਪਾਂਡੂਰੰਗਾ ਨੇ ਕਿਹਾ ਕਿ ਉਹਨਾਂ ਨੇ ਬਹੁਤ ਥਾਵਾਂ ਤੇ ਸਾਗ ਤੇ ਮੱਕੀ ਦੀ ਰੋਟੀ ਦਾ ਸੁਆਦ ਦੇਖਿਆ ਹੈ। ਪਰ ਅੱਜ ਸਾਨੂੰ ਇਸ ਟਰੈਵਲ ਮਾਰਟ ਵਿੱਚ ਸਾਗ ਤੇ ਮੱਕੀ ਦੀ ਰੋਟੀ ਸੁਆਦ ਮਿਲਿਆ ਹੈ, ਉਸ ਵਰਗਾ ਸੁਆਦ ਉਹਨਾਂ ਪਹਿਲਾਂ ਕਦੇ ਨਹੀਂ ਸੀ ਚਖਿਆ।
ਇਸੇ ਤਰ੍ਹਾਂ ਗੋਆ ਤੋਂ ਆਏ ਹੋਏ ਕੈਲਨੀਕ ਡਿਸੂਜਾ ਨੇ ਦੱਸਿਆ ਕਿ ਉਹਨਾਂ ਇਸ ਟਰੈਵਲ ਮਾਰਟ ਵਿੱਚ ਆਪਣੇ ਪਰਿਵਾਰ ਲਈ ਪੰਜਾਬੀ ਜੁੱਤੀਆਂ ਅਤੇ ਪੰਜਾਬੀ ਸੂਟ ਖਰੀਦੇ ਹਨ ਜੋ ਕਿ ਉਹਨਾਂ ਨੂੰ ਬਹੁਤ ਹੀ ਘੱਟ ਕੀਮਤ ਤੇ ਵਧੀਆ ਕੁਆਲਟੀ ਦੇ ਮਿਲੇ ਹਨ। ਉਹਨਾਂ ਦੱਸਿਆ ਕਿ ਗੋਆ ਵਿੱਚ ਪਾਣੀ ਆਧਾਰਤ ਖੇਡਾਂ ਰਾਹੀਂ ਵੱਡੇ ਪੱਧਰ ‘ਤੇ ਲੋਕਾਂ ਨੂੰ ਰੋਜਗਾਰ ਦੇ ਮਿਲੇ ਹਨ ਅਤੇ ਪੰਜਾਬ ਵਿੱਚ ਵੀ ਵੱਡੀਆਂ ਜਲਗਾਹਾਂ ਹੋਣ ਸਦਕੇ ਲੋਕਾਂ ਨੂੰ ਇਸ ਖੇਤਰ ਵਿੱਚ ਬਹੁਤ ਰੋਜਗਾਰ ਮਿਲ ਸਕਦਾ ਹੈ।
ਸਮਿਟ ਦੌਰਾਨ ਪੰਜਾਬ ਦੇ ਲੋਕ ਨਾਚਾਂ ਅਤੇ ਲੋਕ ਪਹਿਰਾਵਿਆਂ ਪ੍ਰਤੀ ਵੀ ਦੂਸਰੇ ਰਾਜਾਂ ਤੋਂ ਆਏ ਹੋਏ ਇਹਨਾਂ ਮਹਿਮਾਨਾਂ ਨੇ ਵਿਸ਼ੇਸ਼ ਲਗਾਅ ਦਿਖਾਇਆ। ਸਮਿੱਟ ਦੇ ਦੂਸਰੇ ਦਿਨ ਅੱਜ ਵੱਡੇ ਪੱਧਰ ‘ਤੇ ਦੂਸਰੇ ਰਾਜਾਂ ਤੋਂ ਆਏ ਹੋਏ ਰਿਵਾਇਤੀ ਤੁਰਲੇ ਵਾਲੀ ਪੱਗ ਬੰਨੀ ਨਜ਼ਰ ਆ ਰਹੇ ਸਨ। ਟਰੈਵਲ ਮਾਰਟ ਵਿੱਚ ਭੰਗੜੇ ਦੀ ਪੇਸ਼ਕਾਰੀ ਦੇ ਰਹੇ ਜੁਗਨੀ ਮਿਊਜਿਕਲ ਗਰੁੱਪ ਦੇ ਆਯੋਜਕ ਦਵਿੰਦਰ ਸਿੰਘ ਜੁਗਨੀ ਨੇ ਦੱਸਿਆ ਕਿ ਅੱਜ ਉਹ ਤਕਰੀਬਨ 200 ਦੇ ਕਰੀਬ ਲੋਕਾਂ ਦੇ ਰਿਵਾਇਤੀ ਪੱਗਾਂ ਬੰਨ੍ਹ ਚੁੱਕੇ ਹਨ ਅਤੇ ਬਹੁਤ ਸਾਰੇ ਲੋਕਾਂ ਨੂੰ ਪੱਗਾਂ ਦੀ ਘਾਟ ਕਾਰਨ ਨਿਰਾਸ਼ ਵੀ ਹੋਣਾ ਪਿਆ। ਉਹਨਾਂ ਦੱਸਿਆ ਕਿ ਅੱਜ ਉਹਨਾਂ ਨੇ ਕਰੀਬ 100 ਨਵੀਆਂ ਪੱਗਾਂ ਖਰੀਦ ਕੇ ਮਹਿਮਾਨਾਂ ਦੇ ਬੰਨ੍ਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...