September 21, 2026, 1:42 pm
----------- Advertisement -----------
HomeNewsBreaking Newsਭਾਰਤ ਬੰਦ: ਪੰਜਾਬ 'ਚ 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਭਾਰਤ ਬੰਦ: ਪੰਜਾਬ ‘ਚ 10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਦਿਸ਼ਾ-ਨਿਰਦੇਸ਼ ਕੀਤੇ ਜਾਰੀ

Published on

----------- Advertisement -----------

 ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਵੀਰਵਾਰ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।  

ਦੱਸ ਦਈਏ ਕਿ  PSEB ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪ੍ਰੀਖਿਆ ਦੇ ਨਿਰਧਾਰਤ ਸਮੇਂ ਤੋਂ ਲਗਭਗ 1 ਘੰਟਾ ਪਹਿਲਾਂ ਕੇਂਦਰਾਂ ‘ਤੇ ਪਹੁੰਚਣ ਦੀ ਸਲਾਹ ਦਿੱਤੀ ਹੈ। ਬੋਰਡ ਨੇ ਸਪੱਸ਼ਟ ਕੀਤਾ ਕਿ ਪੇਪਰ ਨਿਰਧਾਰਤ ਸਮੇਂ ਅਨੁਸਾਰ ਹੀ ਹੋਣਗੇ। 

PSEB ਵੱਲੋਂ ਵੀਰਵਾਰ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਦੇ ਪੇਪਰ 13 ਫਰਵਰੀ ਤੋਂ ਸ਼ੁਰੂ ਹੋ ਗਏ ਹਨ। 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪੇਪਰ ਸ਼ੁਰੂ ਹੋਣ ਤੋਂ ਘੱਟੋ-ਘੱਟ 1 ਘੰਟਾ ਪਹਿਲਾਂ ਆਪਣੇ ਸਬੰਧਤ ਪ੍ਰੀਖਿਆ ਕੇਂਦਰਾਂ ‘ਤੇ ਪਹੁੰਚਣ ਤਾਂ ਜੋ ਆਵਾਜਾਈ ਪ੍ਰਭਾਵਿਤ ਹੋਣ ‘ਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।  

ਜ਼ਿਕਰਯੋਗ ਹੈ ਕਿ ਬੋਰਡ ਨੇ ਐਡਵਾਈਜ਼ਰੀ ‘ਚ ਕਿਹਾ ਹੈ ਕਿ ਭਾਰਤ ਬੰਦ ਕਾਰਨ ਬੋਰਡ ਪ੍ਰੀਖਿਆਵਾਂ ਦੇ ਸਮੇਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪੇਪਰ ਨਿਰਧਾਰਿਤ ਸਮੇਂ ਅਨੁਸਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ ਦੁਪਹਿਰ 2.15 ਵਜੇ ਤੱਕ ਚੱਲੇਗਾ।

ਇਮਤਿਹਾਨ ਵਿੱਚ ਪ੍ਰਸ਼ਨ ਪੱਤਰ ਪੜ੍ਹਨ ਲਈ ਪਹਿਲਾਂ 15 ਮਿੰਟ ਦਿੱਤੇ ਜਾਣਗੇ ਇਸ ਲਈ ਵਿਦਿਆਰਥੀ 10 ਵਜੇ ਤੱਕ ਪ੍ਰੀਖਿਆ ਕੇਂਦਰ ਵਿੱਚ ਪਹੁੰਚਣ ਦਾ ਟੀਚਾ ਲੈ ਕੇ ਘਰਾਂ ਤੋਂ ਨਿਕਲਣ ਤਾਂ ਜੋ ਰਸਤੇ ਵਿੱਚ ਜੇਕਰ ਕੋਈ ਮੁਸ਼ਕਿਲ ਪੇਸ਼ ਆਵੇ ਤਾਂ ਉਹ ਪ੍ਰੀਖਿਆ ਕੇਂਦਰਾਂ ‘ਤੇ ਸਮੇਂ ਸਿਰ ਪਹੁੰਚ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...