ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਅਹੁਦਾ ਦੀ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਰਾਜਪਾਲ ਦੇ ਨਾਲ-ਨਾਲ ਕਟਾਰੀਆ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਕੰਮ ਵੀ ਦੇਖਣਗੇ।

ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਾਬ ਚੰਦ ਕਟਾਰੀਆ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ।
ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਬੀਐੱਲ ਪੁਰੋਹਿਤ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਸੀ। ਜਿਸ ਨੂੰ ਕੁਝ ਦਿਨ ਪਹਿਲਾਂ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ ਸੀ ਅਤੇ ਗੁਲਾਬ ਚੰਦ ਕਟਾਰੀਆ ਨੂੰ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ।












