November 11, 2026, 6:46 pm
----------- Advertisement -----------
HomeNewsਮੁਕਤਸਰ 'ਚ ਪੁਰਾਣੀ ਰੰਜਿ.ਸ਼ ਦੇ ਚਲਦੇ ਚੱਲੀਆਂ ਗੋ.ਲੀਆਂ, 1 ਦੀ ਮੌ.ਤ ਤੇ...

ਮੁਕਤਸਰ ‘ਚ ਪੁਰਾਣੀ ਰੰਜਿ.ਸ਼ ਦੇ ਚਲਦੇ ਚੱਲੀਆਂ ਗੋ.ਲੀਆਂ, 1 ਦੀ ਮੌ.ਤ ਤੇ 1 ਗੰਭੀਰ ਜ਼ਖ਼.ਮੀ

Published on

----------- Advertisement -----------

ਪੰਜਾਬ ਦੇ ਮੁਕਤਸਰ ‘ਚ ਪੁਰਾਣੀ ਰੰਜਿਸ਼ ਕਾਰਨ ਹੋਏ ਝਗੜੇ ‘ਚ ਸਕਾਰਪੀਓ ਸਵਾਰ ਨੌਜਵਾਨ ਨੇ ਆਪਣੇ ਦੋਸਤ ਅਤੇ ਦੋਸਤ ਨੂੰ ਛੁਡਾਉਣ ਆਏ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਵਿਅਕਤੀ ਦੀ ਮੌਤ ਹੋ ਗਈ। ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੋ ਨੌਜਵਾਨਾਂ ਨੂੰ ਨਾਮਜ਼ਦ ਕਰਕੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਰਣਜੀਤਗੜ੍ਹ ਦੇ ਜਗਜੀਤ ਸਿੰਘ ਬਰਾੜ ਨੇ ਦੱਸਿਆ ਕਿ ਮੇਰੇ ਚਾਚੇ ਦੇ ਲੜਕੇ ਸੁਖਚੈਨ ਸਿੰਘ ਦੇ ਲੜਕੇ ਸੁਮੀਤ ਸਿੰਘ ਬਰਾੜ ਦੀ ਕੁਝ ਸਮਾਂ ਪਹਿਲਾਂ ਆਪਣੇ ਦੋਸਤਾਂ ਜੈਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਚਾਹਲ ਵਾਸੀ ਮੁਕਤਸਰ ਨਾਲ ਲੜਾਈ ਹੋਈ ਸੀ ਅਤੇ ਉਹ ਆਪਸ ਵਿੱਚ ਗੱਲ ਨਹੀਂ ਕਰਦੇ ਸਨ।

ਬੀਤੀ ਰਾਤ ਮੇਰਾ ਭਤੀਜਾ ਘਰੇਲੂ ਕੰਮ ਲਈ ਆਪਣੀ ਥਾਰ ਕਾਰ ਵਿੱਚ ਮੁਕਤਸਰ ਆਇਆ ਹੋਇਆ ਸੀ। ਜਦੋਂ ਸ਼ਾਮ ਤੱਕ ਉਹ ਵਾਪਸ ਨਾ ਆਇਆ ਤਾਂ ਰਣਜੀਤਗੜ੍ਹ ਦਾ ਰਹਿਣ ਵਾਲੇ ਜਸਕਰਨ ਸਿੰਘ ਤੇ ਮੈਂ ਆਪਣੇ ਭਤੀਜੇ ਦੀ ਭਾਲ ਵਿੱਚ ਕੇਹਰ ਸਿੰਘ ਮਾਰਕੀਟ ਬਾਈਪਾਸ ਕੋਲ ਪੁੱਜਾ। ਅਸੀਂ ਦੇਖਿਆ ਕਿ ਮੇਰਾ ਭਤੀਜਾ ਆਪਣੇ ਦੋਸਤਾਂ ਨਾਲ ਰੈਸਟੋਰੈਂਟ ਦੇ ਸਾਹਮਣੇ ਖੜ੍ਹਾ ਸੀ ਅਤੇ ਕੁਝ ਖਾ ਰਿਹਾ ਸੀ ਤਾਂ 8.30 ਵਜੇ ਇਕ ਸਕਾਰਪੀਓ ਕਾਰ ਆਈ ਜਿਸ ਵਿਚ ਜੈਰੀਤ ਸਿੰਘ, ਲਵਪ੍ਰੀਤ ਸਿੰਘ ਚਾਹਲ ਅਤੇ 2-3 ਅਣਪਛਾਤੇ ਵਿਅਕਤੀ ਸਵਾਰ ਸਨ। ਜਦੋਂ ਉਸ ਨੇ ਕਾਰ ਦਾ ਹਾਰਨ ਵਜਾਇਆ ਤਾਂ ਮੇਰੇ ਭਤੀਜੇ ਦਾ ਦੋਸਤ ਰਿਪਨਜੋਤ ਸਿੰਘ ਵਾਸੀ ਚੱਕ ਜਵਾਹਰੇਵਾਲਾ ਉਸ ਦੀ ਕਾਰ ਕੋਲ ਗਿਆ ਤਾਂ ਉਨ੍ਹਾਂ ਦੀ ਹੱਥੋਪਾਈ ਹੋ ਗਈ। ਇਸ ਦੌਰਾਨ ਜਦੋਂ ਮੇਰਾ ਭਤੀਜਾ ਉਸ ਨੂੰ ਛੁਡਾਉਣ ਲਈ ਸਕਾਰਪੀਓ ਕਾਰ ਨੇੜੇ ਗਿਆ ਤਾਂ ਕਾਰ ‘ਚ ਬੈਠੇ ਲਵਪ੍ਰੀਤ ਸਿੰਘ ਨੇ ਮੇਰੇ ਭਤੀਜੇ ‘ਤੇ ਰਿਵਾਲਵਰ ਨਾਲ ਫਾਇਰ ਕਰ ਦਿੱਤਾ, ਜਿਸ ਕਾਰਨ ਉਹ ਮੌਕੇ ‘ਤੇ ਹੀ ਡਿੱਗ ਗਿਆ ਅਤੇ ਲਵਪ੍ਰੀਤ ਨੇ ਰਿਪਨਜੋਤ ਸਿੰਘ ਬਰਾੜ ‘ਤੇ ਗੋਲੀ ਚਲਾ ਦਿੱਤੀ। ਜਿਸ ਨਾਲ ਉਹ ਜ਼ਖਮੀ ਹੋ ਗਿਆ।

ਇਸ ਤੋਂ ਬਾਅਦ ਲਵਪ੍ਰੀਤ ਸਿੰਘ ਚਾਹਲ ਅਤੇ ਜੈਰੀਤ ਸਿੰਘ ਆਪਣੇ ਸਾਥੀਆਂ ਸਮੇਤ ਮੌਕੇ ਤੋਂ ਫਰਾਰ ਹੋ ਗਏ।  ਘਟਨਾ ਵਿੱਚ ਮੇਰੇ ਭਤੀਜੇ ਦੀ ਮੌਤ ਹੋ ਗਈ ਜਦਕਿ ਰਿਪਨਜੋਤ ਸਿੰਘ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਜੈਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਚਾਹਲ ਵਾਸੀ ਮੁਕਤਸਰ ਅਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਆਈਪੀਸੀ ਦੀ ਧਾਰਾ 302, 307, 148, 148 ਅਤੇ ਅਸਲਾ ਐਕਟ 25, 27 ਤਹਿਤ ਮਾਮਲਾ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...