November 13, 2026, 6:05 pm
----------- Advertisement -----------
HomeNewsLatest Newsਅਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਅਧਿਕਾਰੀਆਂ...

ਅਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

Published on

----------- Advertisement -----------

ਗੁਰਦਾਸਪੁਰ, 8 ਅਗਸਤ – ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਇਸ ਵਾਰ ਵੀ 15 ਅਗਸਤ ਨੂੰ ਕੌਮੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਨੂੰ ਕਾਮਯਾਬ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਕਿਹਾ ਕਿ ਗੁਰਦਾਸਪੁਰ ਵਿਖੇ ਜਸ਼ਨ-ਏ-ਅਜ਼ਾਦੀ ਸਮਾਗਮ ਪੂਰੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਉਪਰੰਤ ਪੰਜਾਬ ਪੁਲੀਸ ਦੇ ਜਵਾਨਾਂ, ਮਹਿਲਾ ਪਲਾਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਕੈਡਿਟ ਅਤੇ ਵੱਖ ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸਭਿਆਚਾਰ ਦੀ ਤਰਜ਼ਮਾਨੀ ਕਰਦਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰ ਵਿਭਾਗ ਆਪਣੀਆਂ ਤਿਆਰੀਆਂ ਨੂੰ ਸਮਾਂ ਰਹਿੰਦਿਆਂ ਪੂਰਾ ਕਰ ਲਵੇ। ਇਸ ਮੌਕੇ ਉਨ੍ਹਾਂ ਅਜ਼ਾਦੀ ਸਮਾਗਮ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਰੀਵਿਊ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...