July 22, 2026, 8:15 am
----------- Advertisement -----------
HomeNewsLatest Newsਗੁਰਦਾਸਪੁਰ: ਖ਼ਰਾਬ ਵੋਟਿੰਗ ਮਸ਼ੀਨਾਂ ਦੀ ਥਾਂ ਨਵੀਆਂ ਵੋਟਿੰਗ ਮਸ਼ੀਨਾਂ ਦੀ ਕੀਤੀ ਅਲਾਟਮੈਂਟ

ਗੁਰਦਾਸਪੁਰ: ਖ਼ਰਾਬ ਵੋਟਿੰਗ ਮਸ਼ੀਨਾਂ ਦੀ ਥਾਂ ਨਵੀਆਂ ਵੋਟਿੰਗ ਮਸ਼ੀਨਾਂ ਦੀ ਕੀਤੀ ਅਲਾਟਮੈਂਟ

Published on

----------- Advertisement -----------

ਗੁਰਦਾਸਪੁਰ- ਲੋਕ ਸਭਾ ਚੋਣਾਂ-2024 ਲਈ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਦਿੱਤੀਆਂ ਗਈਆਂ ਵੋਟਿੰਗ ਮਸ਼ੀਨਾਂ ਵਿੱਚ ਜੋ ਮਸ਼ੀਨਾਂ ਖ਼ਰਾਬ ਪਾਈਆਂ ਗਈਆਂ ਸਨ ਉਨ੍ਹਾਂ ਦੀ ਥਾਂ ਅੱਜ ਨਵੀਆਂ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਤਹਿਤ ਅਲਾਟਮੈਂਟ ਕੀਤੀ ਗਈ। ਇਸ ਮੌਕੇ ਜਨਰਲ ਚੋਣ ਅਬਜ਼ਰਵਰ ਕੇ. ਮਹੇਸ਼ ਆਈ.ਏ.ਐੱਸ., ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਆਈ.ਏ.ਐੱਸ., ਜ਼ਿਲ੍ਹਾ ਸੂਚਨਾ ਅਫ਼ਸਰ ਸੋਨੀ, ਤਹਿਸੀਲਦਾਰ ਚੋਣਾਂ ਮਨਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਹੜੀਆਂ ਵੋਟਿੰਗ ਮਸ਼ੀਨਾਂ ਵਿਧਾਨ ਸਭਾ ਹਲਕਿਆਂ ਨੂੰ ਦਿੱਤੀਆਂ ਗਈਆਂ ਸਨ ਉਨ੍ਹਾਂ ਵਿਚੋਂ 12 ਬੈਲਟ ਯੂਨਿਟ, 27 ਕੰਟਰੋਲ ਯੂਨਿਟ ਅਤੇ 52 ਵੀਵੀਪੈਟ ਮਸ਼ੀਨਾਂ ਖ਼ਰਾਬ ਪਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਰਾਬ ਮਸ਼ੀਨਾਂ ਦੀ ਥਾਂ ਅੱਜ ਰੈਂਡੇਮਾਈਜੇਸ਼ਨ ਕਰਕੇ ਦੁੱਗਣੀ ਗਿਣਤੀ ਵਿੱਚ ਇਹ ਨਵੀਆਂ ਮਸ਼ੀਨਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਤਿਆਰੀ ਹੈ ਅਤੇ ਪੂਰੇ ਚੋਣ ਅਮਲ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...