September 15, 2026, 7:15 pm
----------- Advertisement -----------
HomeNewsBreaking Newsਅਮਰੀਕੀ ਫੌਜ 'ਚ ਭਰਤੀ ਹੋਇਆ ਗੁਰਦਾਸਪੁਰ ਦਾ ਅਰਮਾਨਪ੍ਰੀਤ ਸਿੰਘ, ਮਾਪਿਆਂ ਦਾ ਵਧਾਇਆ...

ਅਮਰੀਕੀ ਫੌਜ ‘ਚ ਭਰਤੀ ਹੋਇਆ ਗੁਰਦਾਸਪੁਰ ਦਾ ਅਰਮਾਨਪ੍ਰੀਤ ਸਿੰਘ, ਮਾਪਿਆਂ ਦਾ ਵਧਾਇਆ ਮਾਣ

Published on

----------- Advertisement -----------

ਗੁਰਦਾਸਪੁਰ ਦੇ ਸਿਵਲ ਲਾਈਨ ਇਲਾਕੇ ਦਾ ਰਹਿਣ ਵਾਲਾ ਅਰਮਾਨਪ੍ਰੀਤ ਸਿੰਘ ਅਮਰੀਕੀ ਫੌਜ ‘ਚ ਭਰਤੀ ਹੋ ਗਿਆ ਹੈ। ਜਿਸ ਕਾਰਨ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਜਾਣਕਾਰੀ ਦਿੰਦਿਆਂ ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨ ਨੇ ਦੱਸਿਆ ਕਿ ਅਰਮਾਨਪ੍ਰੀਤ ਲਿਟਲ ਫਲਾਵਰ ਕਾਨਵੈਂਟ ਸਕੂਲ ਦਾ ਸਾਬਕਾ ਵਿਦਿਆਰਥੀ ਹੈ। ਜਿਸ ਦੀ ਸ਼ਾਨਦਾਰ ਸਫਲਤਾ ਨਾਲ ਉਸਦੇ ਪਰਿਵਾਰ ਸਮੇਤ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ।
ਦੱਸ ਦਈਏ ਕਿ ਸਿਵਲ ਲਾਈਨ ਵਿਖੇ ਸਪੇਨ ਟੈਲੀਕਾਮ ਦੇ ਮਾਲਕ ਪਿਤਾ ਰੁਪਿੰਦਰਜੀਤ ਸਿੰਘ ਅਤੇ ਮਾਤਾ ਸੁਖਵਿੰਦਰ ਕੌਰ ਨੇ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ ਦੁਨੀਆ ਦੀ ਸਭ ਤੋਂ ਵੱਡੀ ਫੌਜ ਦਾ ਹਿੱਸਾ ਬਣ ਕੇ ਉਨ੍ਹਾਂ ਦਾ ਮਾਣ ਵਧਾਇਆ ਹੈ। ਉਨ੍ਹਾਂ ਦੇ ਬੇਟੇ ਨੇ ਆਪਣੇ ਸੁਪਨੇ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕੀਤੀ ਹੈ।
ਜ਼ਿਕਰਯੋਗ ਹੈ ਕਿ ਅਰਮਾਨ ਇਸ ਸਮੇਂ ਮਿਸੂਰੀ ਦੇ ਫੋਰਟ ਲਿਓਨਾਰਡ ਵੁੱਡ ਮਿਲਟਰੀ ਬੇਸ ‘ਚ ਸਿਖਲਾਈ ਲੈ ਰਿਹਾ ਹੈ। ਉਹ ਆਉਣ ਵਾਲੇ ਅਕਤੂਬਰ ਵਿੱਚ ਪਾਸ ਆਊਟ ਹੋ ਜਾਵੇਗਾ। ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਨੇ ਇਸ ਨੌਜਵਾਨ ਲੜਕੇ ਦੀ ਇਸ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...

ਲੁਧਿਆਣਾ ‘ਚ ਨਹੀਂ ਵਿਕੇਗਾ ਮੀਟ! ਦੁਕਾਨਾਂ, ਹੋਟਲ ਤੇ ਅਹਾਤੇ ਬੰਦ ਰੱਖਣ ਦੇ ਹੁਕਮ

ਲੁਧਿਆਣਾ ਵਿੱਚ ਜੈਨ ਭਾਈਚਾਰਾ ਅੱਜ ਧਾਰਮਿਕ ਤਿਉਹਾਰ ਮਨਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ...

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ ਵਿਭਾਗ ਦੀ ਵੱਡੀ ਕਾਰਵਾਈ, ਪੰਜਾਬੀ ਮੂਲ ਦੇ ਭਾਰਤੀ ਟਰੱਕ ਡ੍ਰਾਈਵਰ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਵਿਭਾਗ ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ...

ਕੈਨੇਡਾ ’ਚ ਜਬਰੀ ਵਸੂਲੀ ਦੇ ਮਾਮਲਿਆਂ ’ਤੇ ਵੱਡੀ ਕਾਰਵਾਈ, CBSA ਨੇ 4 ਪੰਜਾਬੀਆਂ ਨੂੰ ਕੀਤਾ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਜਬਰੀ ਵਸੂਲੀ ਦੇ ਮਾਮਲਿਆਂ ਵਿੱਚ ਵੱਡੀ ਕਾਰਵਾਈ ਕੀਤੀ...

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...