July 27, 2026, 6:49 pm
----------- Advertisement -----------
HomeNewsBreaking Newsਗੁਰਦਾਸਪੁਰ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਸਿੱਕਮ 'ਚ ਮੌ/ਤ; ਪਰਿਵਾਰਿਕ ਮੈਂਬਰਾਂ...

ਗੁਰਦਾਸਪੁਰ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਸਿੱਕਮ ‘ਚ ਮੌ/ਤ; ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ

Published on

----------- Advertisement -----------

ਗੁਰਦਾਸਪੁਰ ਦੇ ਹਲਕਾ ਕਾਦੀਆਂ ਦੇ ਪਿੰਡ ਕਾਹਲਵਾਂ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਮੌਤ ਹੋ ਗਈ। ਫੌਜੀ ਜਵਾਨ ਦੀ ਪਛਾਣ ਕਾਫਲ ਮਸੀਹ ਪੁੱਤਰ ਜੇਮਸ ਮਸੀਹ ਵਜੋਂ ਹੋਈ ਹੈ। ਕਾਫਲ ਮਸੀਹ ਕਰੀਬ 20 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਹੁਣ ਸਿੱਕਮ ਵਿੱਚ ਤਾਇਨਾਤ ਸੀ।
ਮ੍ਰਿਤਕ ਕਾਫਲ ਮਸੀਹ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਛੋਟਾ ਪੁੱਤਰ ਕਾਫਲ ਮਸੀਹ ਕਰੀਬ 20 ਸਾਲ ਪਹਿਲਾਂ ਫ਼ੌਜ ਵਿੱਚ ਭਰਤੀ ਹੋਇਆ ਸੀ। ਇਸ ਸਮੇਂ ਉਹ ਸਿੱਕਮ ਵਿੱਚ ਤਾਇਨਾਤ ਸੀ। ਦੇਰ ਸ਼ਾਮ ਸਿੱਕਮ ਆਰਮੀ ਯੂਨਿਟ ਦੇ ਇੱਕ ਹੌਲਦਾਰ ਦਾ ਫ਼ੋਨ ਆਇਆ ਜਿਸਨੇ ਕਾਫਲ ਮਸੀਹ ਦੀ ਮੌਤ ਦੀ ਸੂਚਨਾ ਦਿੱਤੀ।
ਫੌਜੀ ਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। 21 ਫਰਵਰੀ ਨੂੰ ਫੌਜੀ ਦੀ ਮ੍ਰਿਤਕ ਦੇਹ ਉਸ ਦੇ ਪਿੰਡ ਭੇਜ ਦਿੱਤੀ ਜਾਵੇਗੀ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।
ਮ੍ਰਿਤਕ ਫੌਜੀ ਦੇ ਪਿਤਾ ਨੇ ਦੱਸਿਆ ਕਿ ਮ੍ਰਿਤਕ ਫੌਜੀ ਦੀ ਲਾਸ਼ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਇਸ ਦੇ ਨਾਲ ਹੀ ਫੌਜੀ ਦੇ ਵੱਡੇ ਭਰਾ ਨੇ ਦੱਸਿਆ ਕਿ ਉਸ ਨੂੰ ਕੁਝ ਦਿਨ ਪਹਿਲਾਂ ਹੀ ਛੋਟੇ ਭਰਾ ਦਾ ਫੋਨ ਆਇਆ ਸੀ ਕਿ ਉਸ ਦੀ ਬਦਲੀ ਪੰਜਾਬ ਕਰ ਦਿੱਤੀ ਜਾਵੇਗੀ। ਨੌਜਵਾਨ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਿਆ ਹੈ। ਪਰਿਵਾਰ ਨੇ ਫੌਜੀ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਫੌਜੀ ਦੀ ਮੌਤ ਦੇ ਕਾਰਨਾਂ ਬਾਰੇ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ ਅਤੇ ਉਸ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਭੇਜਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...