October 15, 2026, 5:17 pm
----------- Advertisement -----------
HomeNewsLatest Newsਗੁਰਦਾਸਪੁਰ ਡੀਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ...

ਗੁਰਦਾਸਪੁਰ ਡੀਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਦਿੱਤੀ ਵਧਾਈ

Published on

----------- Advertisement -----------

ਬਟਾਲਾ- ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬਟਾਲਾ ਸ਼ਹਿਰ ਵਿਖੇ ਮਾਤਾ ਸੁਲੱਖਣੀ ਜੀ ਨਾਲ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੇ ਅਸਥਾਨ ਵਿਖੇ ਵਿਆਹ ਹੋਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪਾਵਨ ਚਰਨ ਪੈਣ ਨਾਲ ਬਟਾਲਾ ਧਰਤੀ ਪੂਜਣਯੋਗ ਬਣ ਗਈ ਅਤੇ ਅੱਜ ਦੁਨੀਆਂ ਭਰ ਦੇ ਲੋਕ ਬਟਾਲਾ ਸ਼ਹਿਰ ਵਿਖੇ ਗੁਰੂ ਸਾਹਿਬ ਦੇ ਵਿਆਹ ਅਸਥਾਨ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਾਰ ਢੰਗ ਨਾਲ ਸਜਾਇਆ ਗਿਆ ਤੇ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਪੁਰਬ ਸਮਾਗਮ ਦੌਰਾਨ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...