August 12, 2026, 3:10 pm
----------- Advertisement -----------
HomeNewsLatest Newsਗੁਰਦਾਸਪੁਰ ਡੀਸੀ ਨੇ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਸਮੂਹ ਸੰਗਤਾਂ...

ਗੁਰਦਾਸਪੁਰ ਡੀਸੀ ਨੇ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਸਮੂਹ ਸੰਗਤਾਂ ਦਾ ਕੀਤਾ ਧੰਨਵਾਦ

Published on

----------- Advertisement -----------

ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਸੰਪੰਨ ਹੋਣ ’ਤੇ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ।
ਉਨਾਂ ਅੱਗੇ ਕਿਹਾ ਕਿ ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਜਿਲ੍ਹਾ ਪ੍ਰਸ਼ਾਸਨ ਵਲੋਂ ਪਿਛਲੇ ਕਈ ਦਿਨਾਂ ਤੋਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਤਿਆਰੀਆਂ ਕੀਤੀਆਂ ਗਈਆਂ ਸਨ ਅਤੇ ਉਨਾਂ ਵਲੋਂ ਲਗਾਤਾਰ ਸ਼ਹਿਰ ਦਾ ਦੌਰਾ ਕਰਕੇ ਅਤੇ ਮੀਟਿੰਗਾਂ ਕਰਕੇ ਲੋਕਾਂ ਕੋਲੋਂ ਵਿਆਹ ਸਮਾਗਮ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਸੀ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਸਮੂਹ ਜ਼ਿਲ੍ਹਾ ਵਾਸੀਆਂ ਤੇ ਸੰਗਤਾਂ ਵਲੋਂ ਦਿੱਤੇ ਸਹਿਯੋਗ ਸਦਕਾ ਹੀ ਇਸ ਮਹਾਨ ਵਿਆਹ ਪੁਰਬ ਦੇ ਸਮਾਗਮ ਸੁਚਾਰੂ ਢੰਗ ਨਾਲ ਸੰਪਰੂਨ ਹੋਏ ਹਨ। ਉਨਾਂ ਅੱਗੇ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਦੀ ਪੂਰੀ ਕੋਸ਼ਿਸ ਰਹੀ ਸੀ ਕਿ ਸਮਾਗਮ ਦੌਰਾਮ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਇਸ ਕੋਸ਼ਿਸ ਨੂੰ ਬੂਰ ਪਿਆ ਤੇ ਸਮੂਹਿਕ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸੰਪੰਨ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...