August 15, 2026, 3:36 pm
----------- Advertisement -----------
HomeNewsLatest Newsਗੁਰਦਾਸਪੁਰ 'ਚ ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਗੁਰਦਾਸਪੁਰ ‘ਚ ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

Published on

----------- Advertisement -----------

ਗੁਰਦਾਸਪੁਰ ਦੇ ਪਿੰਡ ਕਾਲਾ ਨੰਗਲ ‘ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਸ਼ਮਸ਼ਾਨਘਾਟ ਦੇ ਕੋਲ ਇੱਕ ਦਰੱਖਤ ਨਾਲ ਲਟਕਦੀ ਨੌਜਵਾਨ ਦੀ ਲਾਸ਼ ਮਿਲੀ। ਲਾਸ਼ ਮਿਲਣ ਤੋਂ ਬਾਅਦ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਇਕ ਵਿਅਕਤੀ ਨੇ ਦੱਸਿਆ ਕਿ ਉਹ ਰੋਜ਼ਾਨਾ ਮੰਦਿਰ ਖੋਲ੍ਹਣ ਲਈ ਆਉਂਦਾ ਹੈ। ਜਦੋਂ ਉਹ ਨੇੜੇ ਗਿਆ ਤਾਂ ਦੇਖਿਆ ਕਿ ਦਰੱਖਤ ਨਾਲ ਇੱਕ ਵਿਅਕਤੀ ਦੀ ਲਾਸ਼ ਲਟਕ ਰਹੀ ਸੀ। ਇਸ ਤੋਂ ਬਾਅਦ ਉਸ ਨੇ ਆਸ-ਪਾਸ ਦੇ ਲੋਕਾਂ ਨੂੰ ਬੁਲਾਇਆ। ਲੋਕਾਂ ਨੇ ਪੁਲਸ ਅਤੇ ਪੰਚਾਇਤ ਨੂੰ ਸੂਚਨਾ ਦਿੱਤੀ। ਜਦੋਂ ਕਿ ਲੋਕਾਂ ਅਨੁਸਾਰ ਮ੍ਰਿਤਕ ਉਨ੍ਹਾਂ ਦੇ ਪਿੰਡ ਦਾ ਵਸਨੀਕ ਨਹੀਂ ਹੈ। ਉਹ ਪਰਵਾਸੀ ਮਜ਼ਦੂਰ ਜਾਪਦਾ ਸੀ। ਮ੍ਰਿਤਕ ਕੋਲੋਂ ਇੱਕ ਮੋਬਾਈਲ ਫੋਨ ਬਰਾਮਦ ਹੋਇਆ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।
ਪੁਲਸ ਅਧਿਕਾਰੀ ਨੇ ਦੱਸਿਆ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਨੇ ਖੁਦਕੁਸ਼ੀ ਕੀਤੀ ਹੈ। ਪਰ ਉਸ ਨੇ ਖੁਦਕੁਸ਼ੀ ਕਿਉਂ ਕੀਤੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...