June 17, 2026, 4:34 am
----------- Advertisement -----------
HomeNewsLatest Newsਗੁਰਦਾਸਪੁਰ: ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਚੋਣ...

ਗੁਰਦਾਸਪੁਰ: ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Published on

----------- Advertisement -----------

ਗੁਰਦਾਸਪੁਰ, 30 ਮਈ – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਕੇਂਦਰੀ ਸੁਰੱਖਿਆ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸਰਹੱਦੀ ਸੂਬੇ ਪੰਜਾਬ ਵਿੱਚ ਲੋਕ ਸਭਾ ਹਲਕਾ ਗੁਰਦਾਸਪੁਰ ਵੀ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦਾ ਹੈ ਜਿਸ ਕਾਰਨ ਇਹ ਸੁਰੱਖਿਆ ਦੇ ਪੱਖ ਤੋਂ ਬਹੁਤ ਅਹਿਮ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਸ਼ਾਂਤਮਈ, ਅਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਹਰ ਪੋਲਿੰਗ ਸਟੇਸ਼ਨ ਉੱਪਰ ਵੋਟਰਾਂ ਦੀ ਸਹਾਇਤਾ ਤੇ ਸਹੂਲਤ ਲਈ ਵੋਟਰ ਫੈਸਲੀਟੇਸ਼ਨ ਸੈਂਟਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ ਉੱਪਰ ਸੁਰੱਖਿਆ ਦਾ ਜ਼ਿੰਮਾ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਕੇਂਦਰੀ ਸੁਰੱਖਿਆ ਬਲਾਂ ਵੱਲੋਂ ਮਿਲ ਕੇ ਸੰਭਾਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਸੁਰੱਖਿਆ ਕਰਮੀਆਂ ਆਪਣੀ ਚੋਣ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਸਮੁੱਚਾ ਚੋਣ ਅਮਲ ਅਮਨ-ਅਮਾਨ ਨਾਲ ਮੁਕੰਮਲ ਹੋ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਕਰਮੀਆਂ ਦੇ ਰਹਿਣ-ਸਹਿਣ ਅਤੇ ਖਾਣੇ ਆਦਿ ਦੇ ਵਧੀਆ ਪ੍ਰਬੰਧ ਕੀਤੇ ਗਏ ਹਨ।

ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਅਤੇ ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਟਿਆਲ ਨੇ ਕੇਂਦਰੀ ਸੁਰੱਖਿਆ ਫੋਰਸਾਂ ਦੇ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਸੁਰੱਖਿਆ ਦੇ ਪੱਖ ਤੋਂ ਅਹਿਮ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਪੰਜਾਬ ਪੁਲਿਸ ਦੇ ਜਵਾਨਾਂ ਦਾ ਪੂਰਾ ਸਹਿਯੋਗ ਰਹੇਗਾ ਅਤੇ ਸੁਰੱਖਿਆ ਦੇ ਪੱਖ ਤੋਂ ਕੋਈ ਵੀ ਢਿੱਲ-ਮੱਠ ਨਹੀਂ ਵਰਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...