June 26, 2026, 5:13 pm
----------- Advertisement -----------
HomeNewsLatest Newsਗੁਰਦਾਸਪੁਰ 'ਚ ਦਿਨ-ਦਿਹਾੜੇ ਹੋਈ ਫਾਇਰਿੰਗ; ਨੌਜਵਾਨ ਗੰਭੀਰ ਜ਼ਖ਼ਮੀ

ਗੁਰਦਾਸਪੁਰ ‘ਚ ਦਿਨ-ਦਿਹਾੜੇ ਹੋਈ ਫਾਇਰਿੰਗ; ਨੌਜਵਾਨ ਗੰਭੀਰ ਜ਼ਖ਼ਮੀ

Published on

----------- Advertisement -----------

ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਕਾਦੀਆਂ ਦੇ ਵਾਲਮੀਕਿ ਮੁਹੱਲੇ ‘ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁਝ ਵਿਅਕਤੀਆਂ ਨੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਨੌਜਵਾਨ ਸੁਸ਼ੀਲ ਉਰਫ਼ ਅਨਿਲ ਪੁੱਤਰ ਅਸ਼ੋਕ ਕੁਮਾਰ ਵਾਸੀ ਵਾਲਮੀਕੀ ਮੁਹੱਲਾ, ਗੰਭੀਰ ਜ਼ਖ਼ਮੀ ਹੋ ਗਿਆ।
ਜ਼ਖਮੀ ਨੌਜਵਾਨ ਦੇ ਪਿਤਾ ਅਸ਼ੋਕ ਕੁਮਾਰ ਅਨੁਸਾਰ ਕਥਿਤ ਮੁਲਜ਼ਮ ਪੁਰਾਣੀ ਰੰਜਿਸ਼ ਕਾਰਨ ਪਿਛਲੇ ਕੁਝ ਦਿਨਾਂ ਤੋਂ ਉਸ ਦੇ ਲੜਕੇ ਨਾਲ ਲੜਾਈ- ਝਗੜੇ ਦੀ ਫ਼ਿਰਾਕ ‘ਚ ਸਨ। ਉਸ ਦਾ ਲੜਕਾ ਘਰ ਆਏ ਮਹਿਮਾਨਾਂ ਨੂੰ ਛੱਡਣ ਗਿਆ ਹੋਇਆ ਸੀ। ਇਸ ਦੌਰਾਨ ਮੁਲਜ਼ਮਾਂ ਨੇ ਉਸ ਦੇ ਪੁੱਤਰ ਨੂੰ ਚੌਕ ਵਿੱਚ ਘੇਰ ਲਿਆ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਰਿਵਾਲਵਰ ਨਾਲ ਪੁੱਤਰ ’ਤੇ ਗੋਲੀ ਚਲਾ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਚਲਾਈਆਂ ਗਈਆਂ ਚਾਰ ਗੋਲੀਆਂ ਵਿੱਚੋਂ ਇੱਕ ਉਸਦੇ ਪੁੱਤਰ ਦੇ ਹੱਥ ਅਤੇ ਇੱਕ ਉਸਦੀ ਕਮਰ ਵਿੱਚ ਲੱਗੀ। ਜਦਕਿ ਦੋ ਗੋਲੀਆਂ ਹਵਾ ਵਿੱਚ ਚਲਾਈਆਂ ਗਈਆਂ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਪੁਲਸ ਨੇ 7 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਮੁਲਜ਼ਮਾਂ ਦੀ ਭਾਲ ਵਿੱਚ ਲੱਗੀ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...