May 12, 2026, 7:13 am
----------- Advertisement -----------
HomeNewsLatest Newsਕੈਨੇਡਾ ਤੋਂ ਮੰਦਭਾਗੀ ਖਬਰ ਆਈ ਸਾਹਮਣੇ! ਸੜਕ ਹਾਦਸੇ 'ਚ ਪੰਜਾਬਣ ਦੀ ਮੌ+ਤ

ਕੈਨੇਡਾ ਤੋਂ ਮੰਦਭਾਗੀ ਖਬਰ ਆਈ ਸਾਹਮਣੇ! ਸੜਕ ਹਾਦਸੇ ‘ਚ ਪੰਜਾਬਣ ਦੀ ਮੌ+ਤ

Published on

----------- Advertisement -----------

ਕੈਨੇਡਾ ਤੋਂ ਆਏ ਦਿਨ ਭਾਰਤੀ ਵਿਦਿਆਰਥੀਆਂ/ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਬਰੈਂਪਟਨ ਤੋਂ ਸਾਹਮਣੇ ਆਇਆ ਹੈ, ਜਿੱਥੇ ਗੁਰਦਾਸਪੁਰ ਦੇ ਪਿੰਡ ਸੁੱਖਾ ਚਿੜਾ ਦੀ ਰਹਿਣ ਵਾਲੀ 21 ਸਾਲਾ ਲੜਕੀ ਲਖਵਿੰਦਰ ਕੌਰ ਉਰਫ਼ ਕੋਮਲ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੇ ਪਰਿਵਾਰਿਕ ਮੈਂਬਰਾ ਨੇ ਦੱਸਿਆ ਕਿ ਉਨ੍ਹਾਂ ਦੀ 21 ਸਾਲਾ ਲੜਕੀ ਲਖਵਿੰਦਰ ਕੌਰ ਉਰਫ਼ ਕੋਮਲ ਪੁੱਤਰੀ ਬਲਵਿੰਦਰ ਸਿੰਘ 10 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਸੀ। ਉਨ੍ਹਾਂ ਦੱਸਿਆ ਕਿ ਉਹ ਆਪਣੇ ਚਾਰ ਦੋਸਤਾਂ ਨਾਲ ਕਿਸੇ ਕੰਮ ਲਈ ਕਾਰ ਵਿੱਚ ਜਾ ਰਹੀ ਸੀ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕੋਮਲ ਸਮੇਤ ਤਿੰਨ ਹੋਰ ਲੜਕੀਆਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ।
ਇਸ ਹਾਦਸੇ ਦੀ ਪੁਸ਼ਟੀ ਕੈਨੇਡੀਅਨ ਪੁਲਿਸ ਨੇ ਕੀਤੀ ਹੈ। ਇਸ ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਕਿ ਮ੍ਰਿਤਕ ਲੜਕੀ ਦੇ ਪਿਤਾ ਨੇ ਮਿਹਨਤ ਮਜ਼ਦੂਰੀ ਕਰ ਕੇ ਕਰਜ਼ਾ ਚੁੱਕ ਕੇ ਆਪਣੀ ਲੜਕੀ ਦਾ ਭਵਿੱਖ ਸੁਰੱਖਿਅਤ ਕਰਨ ਲਈ ਕਰੀਬ 10 ਮਹੀਨੇ ਪਹਿਲਾਂ ਉਸ ਨੂੰ ਕੈਨੇਡਾ ਪੜ੍ਹਨ ਲਈ ਭੇਜਿਆ ਸੀ। ਮ੍ਰਿਤਕ ਕੁੜੀ ਦੀ ਮਾਂ ਨੇ ਅਪੀਲ ਕੀਤੀ ਹੈ ਕਿ ਉਸ ਦੀ ਧੀ ਦੀ ਮ੍ਰਿਤਕ ਦੇਹ ਜਲਦ ਤੋਂ ਜਲਦ ਭਾਰਤ ਭੇਜੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਕਿਹਾ- ਕੁਝ ਹੀ ਸਮਾਂ ਹੈ

ਪੰਜਾਬ ਦੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ...

ਦਿੱਲੀ ਨੂੰ ਮਿਲਿਆ ਦੇਸ਼ ਦਾ ਦੂਜਾ ਬੈਰੀਅਰ-ਮੁਕਤ ਟੋਲ, ਕੇਂਦਰੀ ਮੰਤਰੀ ਗਡਕਰੀ ਨੇ ਕੀਤਾ ਉਦਘਾਟਨ

ਗੁਜਰਾਤ ਤੋਂ ਬਾਅਦ ਦੇਸ਼ ਦਾ ਦੂਜਾ ਬੈਰੀਅਰ-ਲੈੱਸ (ਬਿਨਾਂ ਬੈਰੀਅਲ ਵਾਲਾ) ਟੋਲ ਪਲਾਜ਼ਾ ਹੁਣ ਦਿੱਲੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ ‘ਚ ਹੋਣ ਜਾ ਰਹੇ ਸ਼ਾਮਿਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਚੇਰੇ ਭਰਾ ਅਤੇ ਮਾਮੇ ਦੇ ਬੇਟੇ ਗਿਆਨ...

ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਕਲਾਸ ਨਤੀਜੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board ) ਨੇ ਦਸਵੀਂ ਜਮਾਤ ਦੇ ਨਤੀਜੇ ਐਲਾਨ...

PM ਮੋਦੀ ਦੀ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਨਾਲ ਜ਼ਿਊਲਰੀ ਇੰਡਸਟਰੀ ਨੂੰ ਝਟਕਾ! ਮੰਗ ਘੱਟਣ ਦੀ ਜਤਾਈ ਸੰਭਾਵਨਾ

ਬੀਤੇ ਦਿਨੀਂ ਹੈਦਰਾਬਾਦ ਵਿਚ ਇਕ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਚੰਡੀਗੜ੍ਹ/ਪਟਿਆਲਾ, 10 ਮਈ:ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ...