August 12, 2026, 3:11 pm
----------- Advertisement -----------
HomeNewsBreaking Newsਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ ਇਹ 6 ਉਮੀਦਵਾਰ ਅਗਲੇ...

ਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ ਇਹ 6 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ

Published on

----------- Advertisement -----------

ਚੰਡੀਗੜ੍ਹ, 5 ਅਗਸਤ (ਬਲਜੀਤ ਮਰਵਾਹਾ): ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆ ਗਿਆ ਹੈ।
ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...