September 9, 2026, 6:12 am
----------- Advertisement -----------
HomeNewsBreaking Newsਗੁਰਦਾਸਪੁਰ: ਦਿਲ ਦਾ ਦੌਰਾ ਪੈਣ ਕਾਰਨ ਫੌਜੀ ਦੀ ਮੌਤ, ਛੁੱਟੀ ਲੈ ਕੇ...

ਗੁਰਦਾਸਪੁਰ: ਦਿਲ ਦਾ ਦੌਰਾ ਪੈਣ ਕਾਰਨ ਫੌਜੀ ਦੀ ਮੌਤ, ਛੁੱਟੀ ਲੈ ਕੇ ਆਇਆ ਸੀ ਘਰ, ਪੰਜ ਸਾਲ ਪਹਿਲਾਂ ਫੌਜ ਵਿੱਚ ਹੋਇਆ ਸੀ ਭਰਤੀ

Published on

----------- Advertisement -----------
  • ਡੇਰਾ ਬਾਬਾ ਨਾਨਕ ਦੇ ਪਿੰਡ ਮੂਲੋਵਾਲੀ ਦਾ ਰਹਿਣ ਵਾਲਾ ਸੀ

ਗੁਰਦਾਸਪੁਰ, 27 ਜੁਲਾਈ 2024 – ਗੁਰਦਾਸਪੁਰ ‘ਚ ਦਿਲ ਦਾ ਦੌਰਾ ਪੈਣ ਕਾਰਨ ਫੌਜੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰਕ ਮੈਂਬਰਾਂ ਨੇ ਇਸ ਦੀ ਸੂਚਨਾ ਫੌਜ ਦੇ ਅਧਿਕਾਰੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਸੁਖਪ੍ਰੀਤ ਨੂੰ ਫੌਜੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ।

ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਮੂਲੋਵਾਲੀ ਦਾ ਰਹਿਣ ਵਾਲਾ 26 ਸਾਲਾ ਸਿਪਾਹੀ ਸੁਖਪ੍ਰੀਤ ਸਿੰਘ ਛੁੱਟੀ ’ਤੇ ਘਰ ਆਇਆ ਹੋਇਆ ਸੀ। ਫੌਜੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ 581 ਲਾਈਟ ਰੈਜੀਮੈਂਟ ਚੜ੍ਹਦੀ ਕਲਾ ਮੀਸਾ, ਮਾਰੀ ਕੈਂਟ, ਆਸਾਮ ਦੇ ਗਲੇਸ਼ੀਅਰ ਵਿਖੇ ਤਾਇਨਾਤ ਸੀ। ਸੁਖਪ੍ਰੀਤ 19 ਜੁਲਾਈ ਨੂੰ ਛੁੱਟੀ ‘ਤੇ ਆਪਣੇ ਘਰ ਆਇਆ ਸੀ। ਸੁਖਪ੍ਰੀਤ ਪੰਜ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ।

ਦੋ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਜਿੱਥੇ ਡਾਕਟਰਾਂ ਨੇ ਉਸ ਦਾ ਇਲਾਜ ਕਰਕੇ ਉਸ ਨੂੰ ਆਰਮੀ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਆਰਮੀ ਹਸਪਤਾਲ ਦੇ ਡਾਕਟਰਾਂ ਨੇ ਉਸ ਦੀ ਜਾਂਚ ਕੀਤੀ। ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਮੌਕੇ ਅੱਜ ਉਨ੍ਹਾਂ ਦੇ ਜੱਦੀ ਪਿੰਡ ਮੂਲੋਵਾਲੀ ਦੇ ਸਮਸਾਨ ਘਾਟ ਵਿਖੇ ਫੌਜੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਮ੍ਰਿਤਕ ਫੌਜੀ ਦੇ ਪਿਤਾ ਨੇ ਮੁੱਖ ਅਗਨੀ ਦਿੱਤੀ।

ਤਿੱਬੜੀ ਛਾਉਣੀ ਤੋਂ ਪੁੱਜੀ ਫੌਜ ਦੀ ਟੁਕੜੀ ਨੇ ਲਾਂਸ ਨਾਇਕ ਸੁਖਪ੍ਰੀਤ ਸਿੰਘ ਨੂੰ ਸਲਾਮੀ ਦਿੱਤੀ ਅਤੇ ਉਨ੍ਹਾਂ ਦੇ ਪਿਤਾ ਨੂੰ ਤਿਰੰਗਾ ਝੰਡਾ ਭੇਟ ਕੀਤਾ। ਫੌਜੀ ਆਪਣੇ ਪਿੱਛੇ ਛੇ ਮਹੀਨੇ ਦਾ ਬੇਟਾ, ਪਤਨੀ, ਬਜ਼ੁਰਗ ਮਾਂ ਅਤੇ ਛੋਟੀ ਭੈਣ ਛੱਡ ਗਿਆ ਹੈ। ਜਿਸ ਦਾ ਹੁਣ ਰੋ-ਰੋ ਬੁਰਾ ਹਾਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...