November 15, 2026, 5:21 am
----------- Advertisement -----------
HomeNewsBreaking Newsਨਾਲੇ 'ਚੋਂ ਮਿਲੀ ਫੌਜੀ ਦੀ ਲਾਸ਼, 2 ਮਹੀਨੇ ਦੀ ਛੁੱਟੀ 'ਤੇ ਆਇਆ...

ਨਾਲੇ ‘ਚੋਂ ਮਿਲੀ ਫੌਜੀ ਦੀ ਲਾਸ਼, 2 ਮਹੀਨੇ ਦੀ ਛੁੱਟੀ ‘ਤੇ ਆਇਆ ਸੀ ਘਰ, 26 ਜੂਨ ਤੋਂ ਸੀ ਲਾਪਤਾ

Published on

----------- Advertisement -----------

ਗੁਰਦਾਸਪੁਰ, 29 ਜੂਨ 2024 – ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਮੰਗੀਆਂ ਦੇ 24 ਸਾਲਾ ਫ਼ੌਜੀ ਨੌਜਵਾਨ ਗੁਰਪ੍ਰੀਤ ਸਿੰਘ ਦੀ ਲਾਸ਼ ਬੀਤੀ ਦੇਰ ਸ਼ਾਮ ਪਿੰਡ ਸ਼ਾਹਪੁਰ ਜਾਜਨ ਦੀ ਸਿੱਕੀ ਨਹਿਰ ਵਿੱਚੋਂ ਮਿਲੀ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਨਿਸ਼ਾਨ ਸਿੰਘ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਰੀਬ 5 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਲਖਨਊ ਵਿੱਚ 11 ਸਿੱਖ ਰੈਜੀਮੈਂਟ ਵਿੱਚ ਸਿਪਾਹੀ ਵਜੋਂ ਭਰਤੀ ਹੋਇਆ ਸੀ। ਉਹ ਦੋ ਮਹੀਨੇ ਪਹਿਲਾਂ ਛੁੱਟੀ ‘ਤੇ ਘਰ ਆਇਆ ਸੀ। ਉਸ ਨੇ 29 ਜੂਨ ਨੂੰ ਆਪਣੀ ਯੂਨਿਟ ਵਿੱਚ ਰਿਪੋਰਟ ਕਰਨੀ ਸੀ। ਉਸ ਨੇ ਦੱਸਿਆ ਕਿ ਬੀਤੀ 26 ਜੂਨ ਨੂੰ ਉਹ ਆਪਣੇ ਪਿੰਡ ਦੇ ਇੱਕ ਨੌਜਵਾਨ ਨਾਲ ਕਿਸੇ ਕੰਮ ਲਈ ਬਾਹਰ ਗਿਆ ਸੀ ਪਰ 26 ਜੂਨ ਦੀ ਸ਼ਾਮ ਤੱਕ ਉਹ ਘਰ ਨਹੀਂ ਪਰਤਿਆ।

ਉਨ੍ਹਾਂ ਚੌਕੀ ਧਰਮਕੋਟ ਰੰਧਾਵਾ ਵਿਖੇ ਗੁਰਪ੍ਰੀਤ ਦੇ ਗੁੰਮ ਹੋਣ ਦੀ ਰਿਪੋਰਟ ਦਰਜ ਕਰਵਾਈ। ਉਸ ਨੇ ਦੱਸਿਆ ਕਿ ਉਹ ਪਿੰਡ ਦੇ ਲੋਕਾਂ ਦੀ ਮਦਦ ਨਾਲ ਸ਼ਾਹਪੁਰ ਜਾਜਨ ਵਿੱਚ ਗੁਰਪ੍ਰੀਤ ਦੀ ਭਾਲ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗੁਰਪ੍ਰੀਤ ਦੀ ਲਾਸ਼ ਸਕੀ ਡਰੇਨ ਵਿੱਚੋਂ ਮਿਲੀ।

ਪਰਿਵਾਰ ਦਾ ਦੋਸ਼ ਹੈ ਕਿ ਜਿਸ ਨੌਜਵਾਨ ਨੂੰ ਉਹ ਘਰ ਛੱਡ ਕੇ ਗਿਆ ਸੀ, ਉਸ ਨੇ ਉਸ ਨਾਲ ਕੋਈ ਸੰਗੀਨ ਵਾਰਦਾਤ ਕੀਤੀ ਹੈ। ਪਰਿਵਾਰ ਨੇ ਦੱਸਿਆ ਕਿ ਇਸ ਸਬੰਧੀ ਫੌਜ ਦੇ ਅਧਿਕਾਰੀਆਂ ਅਤੇ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਥਾਣਾ ਡੇਰਾ ਬਾਬਾ ਨਾਨਕ ਦੇ ਸਬ-ਇੰਸਪੈਕਟਰ ਦਲਜੀਤ ਸਿੰਘ ਅਤੇ ਥਾਣਾ ਧਰਮਕੋਟ ਰੰਧਾਵਾ ਦੇ ਏ.ਐਸ.ਆਈ ਅੰਗਰੇਜ਼ ਸਿੰਘ ਨੇ ਕਿਹਾ ਕਿ ਜੋ ਵੀ ਪਰਿਵਾਰਕ ਮੈਂਬਰ ਬਿਆਨ ਦਰਜ ਕਰਵਾਏਗਾ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ | ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਕੇ ਇਨਸਾਫ਼ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...