ਗੁਰਦਾਸਪੁਰ ਦੇ ਪਿੰਡ ਚਾਵਾ ‘ਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਤਿੰਨ ਪ੍ਰਵਾਸੀ ਮਜ਼ਦੂਰ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਇਕ ਮਜ਼ਦੂਰ ਕਨ੍ਹਈਆ ਕੁਮਾਰ ਦੀ ਮੌਤ ਹੋ ਗਈ। ਜਦਕਿ ਦੋ ਮਜ਼ਦੂਰਾਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਅਜੇ ਵੀ ਨਾਜ਼ੁਕ ਦੱਸੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੋਂ ਮਜ਼ਦੂਰ ਰਾਜਸਥਾਨ ਦੇ ਭਰਤਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਜਦੋਂ ਸੀਵਰੇਜ ਦੀ ਸਫ਼ਾਈ ਕਰਨ ਲਈ ਕਨ੍ਹਈਆ ਕੁਮਾਰ ਸ਼ਿਵਰਾਜ ਹੇਠਾਂ ਆਇਆ ਤਾਂ ਸੀਵਰੇਜ ਵਿੱਚ ਗੈਸ ਚੜ੍ਹਨ ਕਾਰਨ ਉਹ ਬੇਹੋਸ਼ ਹੋ ਗਿਆ, ਉਸ ਨੂੰ ਬਚਾਉਣ ਲਈ ਉਸ ਦਾ ਭਰਾ ਮੋਨੂੰ ਅਤੇ ਭਾਣਜਾ ਨੇਵੀ ਸੀਵਰੇਜ ਵਿੱਚ ਵੜ ਗਏ ਅਤੇ ਉਹ ਵੀ ਬੇਹੋਸ਼ ਹੋ ਗਏ, ਉਦੋਂ ਹੀ ਆਸ-ਪਾਸ ਦੇ ਲੋਕ ਨੇ ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ ਜਿਥੇ ਇਲਾਜ ਦੌਰਾਨ ਇਕ ਦੀ ਮੌਤ ਹੋ ਗਈ।ਐਸਡੀਐਮ ਗੁਰਦੇਵ ਸਿੰਘ ਨੇ ਦੱਸਿਆ ਕਿ ਇਹ ਘਟਨਾ ਕਿਵੇਂ ਵਾਪਰੀ ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
----------- Advertisement -----------
ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਵਾਪਰਿਆ ਹਾਦਸਾ; ਜ਼ਹਿਰੀਲੀ ਗੈਸ ਚੜ੍ਹਨ ਨਾਲ 3 ਮਜ਼ਦੂਰ ਬੇਹੋਸ਼; ਇਲਾਜ ਦੌਰਾਨ ਇਕ ਦੀ ਮੌਤ
Published on
----------- Advertisement -----------
----------- Advertisement -----------