September 6, 2026, 8:45 am
----------- Advertisement -----------
HomeNewsLatest Newsਹੁਣ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤਾਂ ਨੂੰ ਮਿਲੇਗੀ ਵੱਡੀ...

ਹੁਣ ਗੁਰਦੁਆਰਾ ਸ਼ਹੀਦਾਂ ਸਾਹਿਬ ਅੰਮ੍ਰਿਤਸਰ ਵਿਖੇ ਆਉਣ ਵਾਲੀ ਸੰਗਤਾਂ ਨੂੰ ਮਿਲੇਗੀ ਵੱਡੀ ਰਾਹਤ – ਨਿੱਜਰ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ : ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਨਾਲ ਲਗਪਗ 60 ਕਰੋੜ ਰੁਪਏ ਦੀ ਲਾਗਤ ਨਾਲ ਸਕਾਈਵਾਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਵੱਡੀ ਰਾਹਤ ਮਿਲੇਗੀ।ਉਨ੍ਹਾਂ ਕਿਹਾ ਕਿ ਰੋਜ਼ਾਨਾ 50 ਤੋਂ 60 ਹਜ਼ਾਰ ਦੇ ਕਰੀਬ ਸੰਗਤ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਦਰਸ਼ਨਾਂ ਲਈ ਆਉਂਦੀਆਂ ਹਨ। ਸੰਗਤ ਨੂੰ ਗੁਰਦੁਆਰੇ ਜਾਣ ਲਈ ਸੜਕ ਪਾਰ ਕਰਨੀ ਪੈਂਦੀ ਹੈ, ਜਿਸ ਨਾਲ ਨਾ ਸਿਰਫ ਅਸੁਵਿਧਾ ਹੁੰਦੀ ਹੈ, ਇਸ ਨਾਲ ਆਵਾਜਾਈ ਜਾਮ ਵੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿੱਚ ਮਲਟੀਪਲ ਫੁੱਟ ਓਵਰ ਬ੍ਰਿਜ, ਸਕਾਈ ਵਾਕ ਪਲਾਜ਼ਾ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਪੈਦਲ ਯਾਤਰੀਆਂ ਲਈ ਢੁਕਵੀਂ ਕ੍ਰਾਸਿੰਗ ਸਹੂਲਤ ਦੇ ਤੌਰ ’ਤੇ ਪੈਦਲ ਚੱਲਣ ਅਤੇ ਪਿਕਅੱਪ ਪੁਆਇੰਟ ਸ਼ਾਮਲ ਹਨ। ਪਲਾਜ਼ਾ ਪੈਦਲ ਯਾਤਰੀਆਂ ਦੀ ਆਵਾਜਾਈ ਦੀ ਸੌਖ ਲਈ ਪੌੜੀਆਂ, ਐਸਕੇਲੇਟਰਾਂ, ਲਿਫਟਾਂ ਰਾਹੀਂ ਪ੍ਰਵੇਸ਼/ਨਿਕਾਸ ਪੁਆਇੰਟਾਂ ਦਾ ਸਮੂਹ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ।

ਇਸ ਮੌਕੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ ਨੇ ਦੱਸਿਆ ਕਿ ਸਕਾਈਵਾਕ ਪ੍ਰੋਜੈਕਟ ਵਿੱਚ ਸ਼ਰਧਾਲੂਆਂ ਲਈ ਪਖਾਨੇ, ਸੈਰ ਸਪਾਟਾ ਸੂਚਨਾ ਕੇਂਦਰ ਅਤੇ ਪੁਲਿਸ ਚੌਕੀ ਵਰਗੀਆਂ ਸਹੂਲਤਾਂ ਦਾ ਪ੍ਰਬੰਧ ਸੰਗਤ ਲਈ ਸੁਰੱਖਿਆ ਅਤੇ ਸਹੂਲਤ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਲੈਂਡਸਕੇਪਿੰਗ ਅਤੇ ਸੁੰਦਰੀਕਰਨ ਰਾਹੀਂ ਪਲਾਜ਼ਾ ਦਾ ਵਿਕਾਸ ਪਲਾਜ਼ਾ ਕੀਤਾ ਜਾਵੇਗਾ ਜੋ ਕਿ ਇਸਦੀ ਕੁਸ਼ਲ ਵਰਤੋਂ ਨੂੰ ਵਧਾਏਗਾ। ਉਨ੍ਹਾਂ ਦੱਸਿਆ ਕਿ ਇਸ ਸਕਾਈਵਾਕ ਦੀ ਲੰਬਾਈ ਰਾਮਸਰ ਗੁਰਦੁਆਰਾ ਤੋਂ ਚਾਟੀਵਿੰਡ ਚੌਕ ਤੱਕ 460 ਮੀਟਰ, ਚੌੜੀ 6 ਮੀਟਰ, ਸੜਕ ਤੋਂ 6 ਮੀਟਰ ਦੀ ਉਚਾਈ, ਸਕਾਈਵਾਕ ਪਲਾਜ਼ਾ ਵਿੱਚ 16 ਪੌੜੀਆਂ, 16 ਐਸਕੇਲੇਟਰ ਅਤੇ 7 ਲਿਫਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਕੰਪਨੀ ਵੱਲੋਂ ਡੇਢ ਸਾਲ ਦੇ ਅੰਦਰ ਇਹ ਪ੍ਰੋਜੈਕਟ ਪੂਰਾ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਡਾ. ਨਿੱਜਰ ਨੇ ਯੂ ਬੀ ਡੀ ਸੀ ਪ੍ਰੋਜੈਕਟ ਅਧੀਨ ਤਾਰਾਂ ਵਾਲਾ ਪੁਲ ਦੇ ਨੇੜੇ ਬ੍ਰਿਟਿਸ਼ ਕਾਲ ਦੌਰਾਨ ਬਣੇ ਇੱਕ ਹਾਈਡਰੋ ਪਾਵਰ ਪਲਾਂਟ ਦੇ ਨਾਲ ਇੱਕ ਵਧੀਆ ਪਿਕਨਿਕ ਸਥਾਨ ਦਾ ਉਦਘਾਟਨ ਕੀਤਾ। ਇਸ ਨੂੰ ਪਿਕਨਿਕ, ਕਸਰਤ, ਬੱਚਿਆਂ ਲਈ ਝੂਲੇ, ਓਪਨ ਜਿਮ, ਰੰਗੀਨ ਰੋਸ਼ਨੀ ਅਤੇ ਸੁੰਦਰ ਬਾਗਬਾਨੀ ਨਾਲ ਸਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਮਿਸ਼ਨ ਤਹਿਤ ਕਰੀਬ 5.5 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 3.5 ਏਕੜ ਜ਼ਮੀਨ ’ਤੇ ਮਿੰਨੀ ਕੰਪਨੀ ਗਾਰਡਨ ਬਣਾਇਆ ਗਿਆ ਹੈ, ਜੋ ਕਿ ਲੋਕਾਂ ਲਈ ਖਿੱਚ ਦਾ ਕੇਂਦਰ ਬਣਿਆ ਹੈ।

ਇਸ ਉਪਰੰਤ ਡਾ. ਨਿੱਜਰ ਵਲੋਂ ਕੇਂਦਰੀ ਹਲਕੇ ਦੇ ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਸਮਾਰਟ ਸਿਟੀ ਤਹਿਤ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਲਬਾ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਰਿਹਾਇਸ਼ੀ ਅਤੇ ਕਮਰਸ਼ੀਅਲ ਨਿਰਮਾਣ ਦੌਰਾਨ ਨਿਕਲਣ ਵਾਲਾ ਮਲਬਾ ਸੀ.ਐਂਡ.ਟੀ. ਪਲਾਂਟ ਤੱਕ ਪਹੁੰਚਾਉਣ ਤੇ ਕੋਈ ਚਾਰਜ ਨਹੀਂ ਲਿਆ ਜਾਵੇਗਾ। ਉਨਾਂ ਦੱਸਿਆ ਕਿ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ਤੇ ਚਲਾਨ ਕੀਤੇ ਜਾਣਗੇ ਅਤੇ ਇਸ ਮਲਬੇ ਨੂੰ ਇਸਤੇਮਾਲ ਕਰਕੇ ਦੁਬਾਰਾ ਨਿਰਮਾਣ ਕਾਰਜਾਂ ਲਈ ਵਰਤਿਆ ਜਾ ਸਕੇਗਾ। ਇਸ ਮੌਕੇ ਵਿਧਾਇਕਾ ਸ੍ਰੀਮਤੀ ਜੀਵਨ ਜੋਤ ਕੌਰ , ਵਿਧਾਇਕ ਡਾ. ਅਜੈ ਗੁਪਤਾ, ਐਸ.ਈ: ਸ: ਸੰਦੀਪ ਸਿੰਘ, ਐਸ.ਡੀ.ਓ. ਸ: ਅਨੁਦੀਪਕ ਸਿੰਘ, ਓ.ਐਸ.ਡੀ. ਸ: ਮਨਪ੍ਰੀਤ ਸਿੰਘ, ਸ੍ਰੀ ਨਵਨੀਤ ਸ਼ਰਮਾ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...