October 25, 2026, 12:23 am
----------- Advertisement -----------
HomeNewsBreaking Newsਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ...

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ, ਸਜੇ ਜਲੌ

Published on

----------- Advertisement -----------
  • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਅੰਮ੍ਰਿਤਸਰ, 31 ਮਈ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ। ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਹਾੜੇ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।

ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸ਼ਕਤੀ ਸੋਮਾ ਹੈ ਅਤੇ ਇਸ ਦੀ ਅਗਵਾਈ ਵਿਚ ਇਕੱਤਰ ਹੋ ਕੇ ਸਿੱਖ ਪੰਥ ਵੱਲੋਂ ਵੱਡੀਆਂ-ਵੱਡੀਆਂ ਸ਼ਕਤੀਆਂ ਦਾ ਮੁਕਾਬਲਾ ਕਰਨ ਦਾ ਇਤਿਹਾਸ ਰਿਹਾ ਹੈ। ਹਰ ਸਿੱਖ ਦਾ ਫ਼ਰਜ਼ ਹੈ ਕਿ ਕੌਮੀ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਕੌਮੀ ਸ਼ਕਤੀ ਨੂੰ ਮਜ਼ਬੂਤ ਕਰੇ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਨੇ ਗੁਰਤਾਗੱਦੀ ’ਤੇ ਬਿਰਾਜਮਾਨ ਹੋਣ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕਰਕੇ ਕੌਮ ਦੀ ਅਜ਼ਾਦ ਹੋਂਦ ਹਸਤੀ ਦਾ ਅਹਿਸਾਸ ਕਰਵਾਇਆ। ਗੁਰੂ ਸਾਹਿਬ ਨੇ ਮੀਰੀ ਦੀ ਤਾਕਤ ਦੇ ਨਾਲ ਦੁਨਿਆਵੀ ਹੁਕਮਰਾਨਾਂ ਵੱਲੋਂ ਹੁੰਦੇ ਜੁਲਮਾਂ ਨੂੰ ਠੱਲ੍ਹਿਆ ਅਤੇ ਸ਼ਬਦ ਦੀ ਤਾਕਤ ਨਾਲ ਮਾਨੁੱਖਤਾ ਨੂੰ ਪਰਮਾਤਮਾ ਨਾਲ ਜੋੜਿਆ।

ਗੁਰਤਾਗੱਦੀ ਦਿਵਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਮਲਕੀਤ ਸਿੰਘ ਬਹਿੜਵਾਲ, ਸ. ਅਜ਼ਾਦਦੀਪ ਸਿੰਘ, ਸ. ਮੇਜਰ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਸ. ਜਗਤਾਰ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਬਿਕਰਮ ਸਿੰਘ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਤੇ ਹੋਰ ਮੌਜੂਦ ਸਨ।

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਹਾੜੇ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤ ਨੂੰ ਵਧਾਈ ਸੰਦੇਸ਼ ਵਿਚ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਪਹਿਨ ਕੇ ਸਿੱਖ ਧਰਮ ਵਿਚ ਭਗਤੀ ਤੇ ਸ਼ਕਤੀ ਦੇ ਸਿਧਾਂਤ ਨੂੰ ਪੱਕਿਆਂ ਕੀਤਾ। ਗੁਰੂ ਸਾਹਿਬ ਨੇ ਸਿੱਖਾਂ ਨੂੰ ਸਮੇਂ ਦੇ ਜਾਲਮ ਹਾਕਮਾਂ ਦਾ ਟਾਕਰਾ ਕਰਨ ਲਈ ਸਾਹਸ ਬਖ਼ਸ਼ਿਆ ਅਤੇ ਜਬਰ ਜੁਲਮ ਖਿਲਾਫ਼ ਯੁੱਧ ਲੜਦਿਆਂ ਜੁਲਮੀ ਹਕੂਮਤ ਨੂੰ ਚਾਰ ਵੱਡੀਆਂ ਜੰਗਾਂ ਵਿਚ ਮਾਤ ਦਿੱਤੀ। ਉਨ੍ਹਾਂ ਸਮੁੱਚੀ ਕੌਮ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਬਾਣੀ ਬਾਣੇ ਦੇ ਧਾਰਨੀ ਹੋ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...