September 19, 2026, 1:41 am
----------- Advertisement -----------
HomeNewsLatest Newsਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਰਵਨੀਤ ਸਿੰਘ ਬਿੱਟੂ ਨੇ ਨਿਤਿਨ ਗਡਕਰੀ...

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਰਵਨੀਤ ਸਿੰਘ ਬਿੱਟੂ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

Published on

----------- Advertisement -----------

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂੂ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਅੰਮ੍ਰਿਤਸਰ-ਬਠਿੰਡਾ-ਜਾਮਨਗਰ ਕਾਰੀਡੋਰ ਮੁਕੰਮਲ ਹੋਣ ‘ਤੇ ਨਿਤਿਨ ਗਡਕਰੀ ਦਾ ਧੰਨਵਾਦ ਕੀਤਾ।


ਇਹ ਜਾਣਕਾਰੀ ਗੁਰਜੀਤ ਸਿੰਘ ਔਜਲਾ ਨੇ ਟਵੀਟ ਕਰ ਦਿੱਤੀ। ਉਨ੍ਹਾਂ ਟਵੀਟ ਕੀਤਾ ਕਿ “ਰਵਨੀਤ ਸਿੰਘ ਬਿੱਟੂ ਦੇ ਨਾਲ ਸੜਕੀ ਆਵਾਜਾਈ ਦੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਅੰਮ੍ਰਿਤਸਰ – ਬਠਿੰਡਾ – ਜਾਮਨਗਰ ਕੋਰੀਡੋਰ ਮੁਕੰਮਲ ਹੋਣ ਤੇ ਧੰਨਵਾਦ ਕੀਤਾ। ਇਸ ਮੌਕੇ ਗੁਰੂ ਨਗਰੀ ਵਿਚ ਬਣਾਏ ਜਾ ਰਹੇ ਪੁਲਾਂ ਨੂੰ ਪਿੱਲਰ ਵਾਲੇ ਬਣਾਉਣ ਦੀ ਮੰਗ ਤੇ ਮੁੜ ਚਰਚਾ ਕੀਤੀ।”
ਦੱਸ ਦਈਏ ਕਿ ਹਾਲ ਹੀ ‘ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੰਮ੍ਰਿਤਸਰ-ਬਠਿੰਡਾ-ਜਾਮਨਗਰ ਐਕਸੈਸ ਕੰਟਰੋਲਡ ਕਾਰੀਡੋਰ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਨਿਤਿਨ ਗਡਕਰੀ ਨੇ ਕਿਹਾ ਕਿ ਅੰਮ੍ਰਿਤਸਰ-ਬਠਿੰਡਾ-ਜਾਮਨਗਰ ਐਕਸੈਸ ਕੰਟਰੋਲ ਕੋਰੀਡੋਰ ਦੇ 1225 ਕਿਲੋਮੀਟਰ ਦੇ 600 ਕਿਲੋਮੀਟਰ ਹਿੱਸੇ ਦਾ ਕੰਮ ਪੂਰਾ ਹੋ ਚੁੱਕਾ ਹੈ। ਕੁੱਲ ਪ੍ਰੋਜੈਕਟ 26,730 ਕਰੋੜ ਰੁਪਏ ਦਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...