September 11, 2026, 1:58 pm
----------- Advertisement -----------
HomeNewsLatest Newsਸਾਉਣੀ ਸੀਜ਼ਨ 2022-23 ਲਈ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲੇ ਪਹਿਲੇ ਕਿਸਾਨ...

ਸਾਉਣੀ ਸੀਜ਼ਨ 2022-23 ਲਈ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲੇ ਪਹਿਲੇ ਕਿਸਾਨ ਬਣੇ ਗੁਰਪ੍ਰੀਤ ਸਿੰਘ

Published on

----------- Advertisement -----------

ਚੰਡੀਗੜ੍ਹ, 1 ਅਕਤੂਬਰ: ਪਿੰਡ ਪਿਲਖਣੀ (ਜਿਲਾ ਪਟਿਆਲਾ) ਦਾ ਗੁਰਪ੍ਰੀਤ ਸਿੰਘ ਅੱਜ ਸਾਉਣੀ ਸੀਜ਼ਨ 2022-23 ਲਈ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ ਗਿਆ ਹੈ। ਕਿਸਾਨ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਉਸ ਦੇ ਖਾਤੇ ਵਿੱਚ ਐਮ.ਐਸ.ਪੀ (ਘੱਟੋ-ਘੱਟ ਸਮਰਥਨ ਮੁੱਲ) ਦੀ ਰਕਮ ਪਹੁੰਚ ਗਈ ਹੈ।

ਇਹ ਪ੍ਰਗਟਾਵਾ ਅੱਜ ਰਾਜਪੁਰਾ ਮੰਡੀ ਵਿਖੇ ਸਾਉਣੀ ਦੇ ਮੰਡੀਕਰਨ ਸੀਜ਼ਨ (ਕੇ.ਐੱਮ.ਐੱਸ.) ਦੇ ਹਿੱਸੇ ਵਜੋਂ ਝੋਨੇ ਦੀ ਖਰੀਦ ਸੁਰੂ ਕਰਨ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ। ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜਿਲੇ ਦੇ ਪਿੰਡ ਪਿਲਖਣੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੇ 103.875 ਕੁਇੰਟਲ ਝੋਨਾ ਲਿਆਂਦਾ ਸੀ, ਜੋ ਖਰੀਦ ਦੇ ਪਹਿਲੇ ਦਿਨ ਭਾਵ 1 ਅਕਤੂਬਰ ਨੂੰ ਹੀ ਸਾਫ ਕੀਤਾ ਗਿਆ ਅਤੇ ਖਰੀਦਿਆ ਗਿਆ। ਉਨਾਂ ਅੱਗੇ ਕਿਹਾ ਕਿ ਅੱਜ, ਖਰੀਦ ਦੇ 4 ਘੰਟਿਆਂ ਦੇ ਅੰਦਰ, ਵਿਭਾਗ ਨੇ ਕਿਸਾਨ ਨੂੰ ਸਿੱਧੀ ਅਦਾਇਗੀ ਕਰਦਿਆਂ , ਫਸਲ ਦੀ ਬਣਦੀ ਰਕਮ 2.13 ਲੱਖ (2,13, 982.50) ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਵੀ ਅੱਜ ਤੋਂ ਹੀ ਰਾਜਪੁਰਾ ਮੰਡੀ ਵਿੱਚ ਸ਼ੁਰੂ ਹੋ ਜਾਵੇਗੀ। ਕਟਾਰੂਚੱਕ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਅਨਾਜ ਦਾ ਦਾਣਾ-ਦਾਣਾ ਖਰੀਦਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...