September 19, 2026, 12:34 am
----------- Advertisement -----------
HomeNewsLatest Newsਰੋਸ ਮੁਜ਼ਾਹਰਿਆਂ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼...

ਰੋਸ ਮੁਜ਼ਾਹਰਿਆਂ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 15 ਮੈਂਬਰੀ ਕਮੇਟੀ ਦਾ ਗਠਨ

Published on

----------- Advertisement -----------

ਰੋਸ ਪ੍ਰਦਰਸ਼ਨਾਂ, ਮੁਜ਼ਾਹਰਿਆਂ, ਧਰਨਿਆਂ ਤੇ ਕਬਜ਼ੇ ਵਾਲੀਆਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਦੇ ਰੁਝਾਨ ਸਬੰਧੀ ਕੋਈ ਯੋਗ ਨਿਰਣਾ ਲੈਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਿੱਖ ਸੰਪਰਦਾਵਾਂ ਦੇ ਮੁਖੀਆਂ, ਸਿੱਖ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ‘ਤੇ ਆਧਾਰਿਤ 15 ਮੈਂਬਰੀ ਸਬ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ, ਜੋ 15 ਦਿਨਾਂ ਦੇ ਅੰਦਰ ਆਪਣੀ ਸਾਂਝੀ ਰਾਇ ਅਨੁਸਾਰ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੇਗੀ। ਇਸ ਸਬ ਕਮੇਟੀ ਦੇ ਕੋ-ਆਰਡੀਨੇਟਰ ਸਾਬਕਾ ਫੈਡਰੇਸ਼ਨ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪੰਥਕ ਸਲਾਹਕਾਰ ਬੋਰਡ ਦੇ ਮੈਂਬਰ ਸ. ਕਰਨੈਲ ਸਿੰਘ ਪੀਰ-ਮੁਹੰਮਦ ਨੂੰ ਬਣਾਇਆ ਗਿਆ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੋਂ ਜਾਰੀ ਕੀਤੇ ਪੱਤਰ ਅਨੁਸਾਰ ਸਬ ਕਮੇਟੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨਾਂ, ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਬਾਬਾ ਹਰਨਾਲ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਜਥੇਦਾਰ ਬਾਬਾ ਬਲਵੀਰ ਸਿੰਘ ਮੁਖੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪ੍ਰਿੰਸੀਪਲ ਸਿੱਖ ਮਿਸ਼ਨਰੀ ਕਾਲਜ ਚੌਂਤਾ ਕਲਾਂ, ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਸਿੱਖ ਵਿਦਵਾਨ ਇੰਦਰਜੀਤ ਸਿੰਘ ਗੋਗੋਆਣੀ, ਤਲਵਿੰਦਰ ਸਿੰਘ ਬੁੱਟਰ ਪੱਤਰਕਾਰ ਅਤੇ ਡਾ. ਅਮਰਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਸਬ ਕਮੇਟੀ ਵਲੋਂ ਗੁਰਬਾਣੀ, ਸਿਧਾਂਤ, ਇਤਿਹਾਸ, ਮਰਿਆਦਾ ਅਤੇ ਪਰੰਪਰਾ ਦੀ ਰੌਸ਼ਨੀ ਵਿਚ ਧਰਨਿਆਂ, ਮੁਜ਼ਾਹਰਿਆਂ ਅਤੇ ਕਬਜ਼ਿਆਂ ਵਾਲੇ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਦੇ ਵੱਧ ਰਹੇ ਰੁਝਾਨ ਸਬੰਧੀ ਰਾਇ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਜਾਵੇਗੀ, ਜਿਸ ਦੇ ਆਧਾਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਭਵਿੱਖ ਲਈ ਕੋਈ ਢੁੱਕਵੀਂ ਤੇ ਮਰਿਆਦਕ ਨੀਤੀ ਤੈਅ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...