June 27, 2026, 10:12 am
----------- Advertisement -----------
HomeNewsLatest Newsਗੁਰੂਹਰਸਹਾਏ ਵਿਖੇ ਬਣੇਗਾ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਨਵਾਂ ਤਹਿਸੀਲ ਕੰਪਲੈਕਸ

ਗੁਰੂਹਰਸਹਾਏ ਵਿਖੇ ਬਣੇਗਾ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਨਵਾਂ ਤਹਿਸੀਲ ਕੰਪਲੈਕਸ

Published on

----------- Advertisement -----------

ਚੰਡੀਗੜ੍ਹ, 16 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੂਬੇ ਵਿੱਚ ਬਿਹਤਰੀਨ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਗੁਰੂਹਰਸਹਾਏ ਵਿਖੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਨਵਾਂ ਤਹਿਸੀਲ ਕੰਪਲੈਕਸ ਬਣਾਇਆ ਜਾਵੇਗਾ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਸੂਬਾ ਸਰਕਾਰਰੋਜ਼ਾਨਾ ਦੇ ਪ੍ਰਸ਼ਾਸਕੀ ਕੰਮਾਂ ਵਿੱਚ ਆਮ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ ਦੀ ਸਬ ਡਵੀਜ਼ਨ ਗੁਰੂਹਰਸਹਾਏ ਵਿੱਚ ਤਹਿਸੀਲ ਕੰਪਲੈਕਸ ਨਾ ਹੋਣ ਕਾਰਨ ਲੋਕਾਂ ਨੂੰ ਸਰਕਾਰੀ ਸਹੂਲਤਾਂ ਅਤੇ ਸੇਵਾਵਾਂ ਲੈਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਤੇਜ਼ੀ ਨਾਲ ਸੇਵਾਵਾਂ ਪ੍ਰਦਾਨ ਕਰਨ ਲਈ ਗੁਰੂਹਰਸਹਾਏ ਵਿਖੇ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਤਹਿਸੀਲ ਕੰਪਲੈਕਸ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਪਲੈਕਸ ਵਿੱਚ ਇੱਕੋ ਛੱਤ ਹੇਠ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ, ਫਰਦ ਕੇਂਦਰ ਅਤੇ ਪਟਵਾਰ ਸਟੇਸ਼ਨ ਦੇ ਦਫ਼ਤਰ ਹੋਣਗੇ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਕੰਪਲੈਕਸ ਦੀ ਪ੍ਰਾਜੈਕਟ ਲਾਗਤ 619.35 ਲੱਖ ਰੁਪਏ ਹੈ ਅਤੇ ਇਸ ਦੀ ਉਸਾਰੀ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਅਕਤੂਬਰ ਮਹੀਨੇ ਵਿੱਚ ਉਸਾਰੀ ਸ਼ੁਰੂ ਹੋ ਜਾਵੇਗੀ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਤਹਿਸੀਲ ਕੰਪਲੈਕਸ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਮੁੱਢਲੀਆਂ ਲੋੜਾਂ ਤੋਂ ਵਾਂਝੇ ਰਹਿ ਗਏ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਵਿੱਚ ਬਹੁਤ ਵੱਡਾ ਯੋਗਦਾਨ ਪਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...