June 28, 2026, 3:46 pm
----------- Advertisement -----------
HomeNewsLatest Newsਹਲਵਾਰਾ ਹਵਾਈ ਅੱਡੇ 'ਤੇ ਸਿਵਲ ਕੰਮ ਮੁਕੰਮਲ; ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ...

ਹਲਵਾਰਾ ਹਵਾਈ ਅੱਡੇ ‘ਤੇ ਸਿਵਲ ਕੰਮ ਮੁਕੰਮਲ; ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਕੀਤੀ ਸਾਂਝੀ

Published on

----------- Advertisement -----------

ਲੁਧਿਆਣਾ- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਲਵਾਰਾ ਵਿਖੇ ਬਣਨ ਵਾਲੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਸਿਵਲ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਦਰੂਨੀ ਸੜਕਾਂ, ਏਪਰਨ, ਪਬਲਿਕ ਹੈਲਥ ਸੇਵਾਵਾਂ, ਕੈਂਪਸ ਲਾਈਟਿੰਗ, ਟਰਮੀਨਲ ਬਿਲਡਿੰਗ, ਸਬ ਸਟੇਸ਼ਨ, ਟਾਇਲਟ ਬਲਾਕ, ਪਾਰਕਿੰਗ ਆਦਿ ਦੇ ਕੰਮ ਲਗਭਗ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਕੈਂਪਸ ਵਿੱਚ ਰਨਵੇਅ ਅਤੇ ਟੈਕਸੀਵੇਅ ਦਾ ਕੰਮ ਹੁਣ ਲੰਬਿਤ ਹੈ ਜੋ ਜੁਲਾਈ ਦੇ ਅੰਤ ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਵੀ ਕਿਹਾ ਕਿ ਉਹ ਬਾਕੀ ਰਹਿੰਦੇ ਕੰਮਾਂ ਨੂੰ ਮੁਕੰਮਲ ਕਰਨ ਨੂੰ ਤਰਜੀਹ ਦੇਣ।

ਹਲਵਾਰਾ ਹਵਾਈ ਅੱਡੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕ ਅਭਿਲਾਸ਼ੀ ਪ੍ਰੋਜੈਕਟ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਵਾਈ ਅੱਡੇ ਨੂੰ ਜਲਦ ਤੋਂ ਜਲਦ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਵਾਈ ਅੱਡਾ ਉਦਯੋਗਿਕ ਵਿਕਾਸ, ਨਿਰਯਾਤ, ਰੁਜ਼ਗਾਰ, ਰੀਅਲ ਅਸਟੇਟ ਵਰਗੀਆਂ ਹੋਰ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...