June 28, 2026, 12:36 pm
----------- Advertisement -----------
HomeNewsLatest Newsਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਸਿਵਲ ਕੰਮ ਜੁਲਾਈ ਤੱਕ ਮੁਕੰਮਲ ਹੋਣ...

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਸਿਵਲ ਕੰਮ ਜੁਲਾਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ – ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ / ਹਲਵਾਰਾ (ਲੁਧਿਆਣਾ), 16 ਅਪ੍ਰੈਲ 2023 – ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਉਸਾਰੀ ਜੁਲਾਈ 2023 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਨਿਰਮਾਣ ਕਾਰਜਾਂ ਦੇ ਟੈਂਡਰ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਵੱਲੋਂ ਪਹਿਲਾਂ ਹੀ ਅਲਾਟ ਕੀਤੇ ਜਾ ਚੁੱਕੇ ਹਨ। ਇਸ ਦਾ ਗੱਲ ਦਾ ਪ੍ਰਗਟਾਵਾ ਉਨ੍ਹਾਂ ਹਲਵਾਰਾ ਵਿਖੇ ਉਸਾਰੀ ਅਧੀਨ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਚੱਲ ਰਹੇ ਨਿਰਮਾਣ ਕਾਰਜ਼ਾਂ ਦਾ ਨਿਰੀਖਣ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਲੁਧਿਆਣਾ (ਦਿਹਾਤੀ) ਦੇ ਐਸ.ਐਸ.ਪੀ. ਨਵਨੀਤ ਸਿੰਘ ਬੈਂਸ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ 46.91 ਕਰੋੜ ਰੁਪਏ ਦੀ ਲਾਗਤ ਵਾਲੇ ਸਿਵਲ ਕਾਰਜ਼ ਸ਼ੁਰੂ ਹੋ ਚੁੱਕੇ ਹਨ। ਇਨ੍ਹਾਂ ਕੰਮਾਂ ਵਿੱਚ ਅੰਦਰੂਨੀ ਸੜਕਾਂ ਦਾ ਨਿਰਮਾਣ, ਟੈਕਸੀ ਵੇਅ, ਏਪਰਨ, ਅਸਟੇਟ ਪਬਲਿਕ ਹੈਲਥ ਸਰਵਿਸਿਜ਼, ਕੈਂਪਸ ਲਾਈਟਿੰਗ ਅੰਤਰਿਮ ਏਅਰਪੋਰਟ, ਟਰਮੀਨਲ ਬਿਲਡਿੰਗ, ਸਬ ਸਟੇਸ਼ਨ, ਟਾਇਲਟ ਬਲਾਕ, ਪਾਰਕਿੰਗ ਆਦਿ ਸ਼ਾਮਲ ਹਨ।

ਹਲਵਾਰਾ ਹਵਾਈ ਅੱਡੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਮੁੱਖ ਪ੍ਰਾਜੈਕਟ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਏਅਰਪੋਰਟ ਤੋਂ ਜਲਦ ਤੋਂ ਜਲਦ ਉਡਾਣਾਂ ਸ਼ੁਰੂ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨਾਲ ਇਸ ਖੇਤਰ ਦੇ ਸਰਵਪੱਖੀ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਇਸ ਤੋਂ ਇਲਾਵਾ ਲੁਧਿਆਣਾ ਅਤੇ ਹੋਰ ਆਸ ਪਾਸ ਦੇ ਜ਼ਿਲ੍ਹਿਆਂ ਦੇ ਉਦਯੋਗ ਲਈ ਵੀ ਬੇਹੱਦ ਲਾਹੇਵੰਦ ਸਿੱਧ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਹਵਾਈ ਅੱਡੇ ਤੇ ਵੱਡੇ ਹਵਾਈ ਜਹਾਜ਼ ਆਸਾਨੀ ਨਾਲ ਲੈਂਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਪ੍ਰਾਜੈਕਟ ਵਿੱਚ ਡੂੰਘੀ ਦਿਲਚਸਪੀ ਲੈ ਰਹੇ ਹਨ, ਉਨ੍ਹਾਂ ਕਿਹਾ ਕਿ ਇਸ ਸਾਲ ਜਨਵਰੀ ਵਿੱਚ ਮੁੱਖ ਮੰਤਰੀ ਵਲੋਂ ਖੁਦ ਸਿਵਲ ਏਅਰ ਟਰਮੀਨਲ ਹਲਵਾਰਾ ਵਿਖੇ ਚੱਲ ਰਹੇ ਕੰਮ ਦਾ ਨਿਰੀਖਣ ਵੀ ਕੀਤਾ ਸੀ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ ਤਾਂ ਜੋ ਇਸ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ ਅੱਗੇ ਦੱਸਿਆ ਗਿਆ ਕਿ ਪੰਜਾਬ ਵਿਧਾਨ ਸਭਾ ਨੇ ਹਾਲ ਹੀ ਵਿੱਚ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਸੰਭਾਵਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ‘ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ’ ਰੱਖਣ ਲਈ ਕੇਂਦਰ ਨੂੰ ਬੇਨਤੀ ਕਰਨ ਲਈ ਇੱਕ ਮਤਾ ਪਾਸ ਕੀਤਾ ਹੈ। ਇਸ ਮੌਕੇ ਚੀਫ ਇੰਜਨੀਅਰ ਪੀ.ਡਬਲਯੂ.ਡੀ. ਪਰਮਜਯੋਤੀ ਅਰੋੜਾ, ਲੋਕ ਨਿਰਮਾਣ ਵਿਭਾਗ ਤੋਂ ਹਰਿੰਦਰ ਸਿੰਘ ਢਿੱਲੋਂ, ਐਕਸੀਅਨ ਪ੍ਰਦੀਪ ਕੁਮਾਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...