September 6, 2026, 11:57 pm
----------- Advertisement -----------
HomeNewsEntertainmentਫ਼ਰੀਦਕੋਟ ਪੁੱਜੇ ਹੰਸ ਰਾਜ ਹੰਸ; ਬਾਬਾ ਫ਼ਰੀਦ ਜੀ ਦੇ ਅਸਥਾਨ ਟਿੱਲਾ ਬਾਬਾ...

ਫ਼ਰੀਦਕੋਟ ਪੁੱਜੇ ਹੰਸ ਰਾਜ ਹੰਸ; ਬਾਬਾ ਫ਼ਰੀਦ ਜੀ ਦੇ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਟੇਕਿਆ ਮੱਥਾ

Published on

----------- Advertisement -----------

ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਫ਼ਰੀਦਕੋਟ ਪੁੱਜੇ। ਫਰੀਦਕੋਟ ਪਹੁੰਚਣ ‘ਤੇ ਉਨ੍ਹਾਂ ਨੇ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਦੇ ਅਸਥਾਨ ਬਾਬਾ ਫਰੀਦ ਟਿੱਲਾ ਵਿਖੇ ਮੱਥਾ ਟੇਕਿਆ। ਇੱਥੇ ਉਨ੍ਹਾਂ ਆਪਣੀ ਜਿੱਤ ਅਤੇ ਸਾਰਿਆਂ ਦੀ ਖੁਸ਼ੀ ਲਈ ਅਰਦਾਸ ਕੀਤੀ।
ਇਸ ਮੌਕੇ ਬਾਬਾ ਫ਼ਰੀਦ ਟਿੱਲਾ ਕਮੇਟੀ ਵੱਲੋਂ ਹੰਸਰਾਜ ਹੰਸ ਦਾ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ ਗਿਆ। ਇੱਥੇ ਉਨ੍ਹਾਂ ਨੇ ਬਾਬਾ ਫ਼ਰੀਦ ਦੀ ਬਾਣੀ ਵੀ ਗਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇੱਥੇ ਨਾ ਤਾਂ ਕਿਸੇ ਦਾ ਬੁਰਾ ਬੋਲਣ ਆਏ ਹਨ ਅਤੇ ਨਾ ਹੀ ਕਿਸੇ ਦਾ ਵਿਰੋਧ ਕਰਨ ਆਏ ਹਨ। ਉਹ ਇੱਥੇ ਸਾਰਿਆਂ ਨੂੰ ਪਿਆਰ ਕਰਨ ਆਏ ਹਨ।
ਬਾਬਾ ਫ਼ਰੀਦ ਟਿੱਲਾ ਵਿਖੇ ਮੱਥਾ ਟੇਕਣ ਉਪਰੰਤ ਉਹ ਉਥੋਂ ਕੁਝ ਕਦਮਾਂ ਦੀ ਦੂਰੀ ‘ਤੇ ਸਥਿਤ ਦੇਵੀ ਦੁਆਰ ਮੰਦਿਰ ਵੀ ਪੁੱਜੇ, ਜਿੱਥੇ ਮੰਦਰ ਕਮੇਟੀ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਅਤੇ ਹੋਰ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਹੰਸਰਾਜ ਹੰਸ ਦੇ ਪ੍ਰਸੰਸਕ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...