November 14, 2025, 5:36 am
----------- Advertisement -----------
HomeNewsBreaking Newsਹਰਭਜਨ ਸਿੰਘ ਈ.ਟੀ.ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਨੂੰ ਆਪਣੇ...

ਹਰਭਜਨ ਸਿੰਘ ਈ.ਟੀ.ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਨੂੰ ਆਪਣੇ ਅਖਤਿਆਰੀ ਫੰਡ ‘ਚੋ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Published on

----------- Advertisement -----------

ਅੰਮ੍ਰਿਤਸਰ, 17 ਅਗਸਤ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਾਕਰ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਂਏ ਰੋਡ ਜੰਡਿਆਲਾ ਗੁਰੂ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੀਆਂ ਬੱਚੀਆਂ ਹਮੇਸ਼ਾਂ ਹੀ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਦੀਆਂ ਹਨ। ਈ:ਟੀ:ਓ ਨੇ ਕਿਹਾ ਕਿ ਅੱਜ ਦੀਆਂ ਬੱਚੀਆਂ ਕਿਸੇ ਵੀ ਤਰ੍ਹਾਂ ਨਾਲ ਲੜਕਿਆਂ ਨਾਲੋ ਪਿੱਛੇ ਨਹੀਂ ਅਤੇ ਸਿਖਿਆ ਦੇ ਖੇਤਰ ਵਿੱਚ ਲੜਕੀਆਂ ਦਾ ਦਬਦਬਾ ਲਗਾਤਾਰ ਵੱਧ ਰਿਹਾ ਹੈ। ੳਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਅਜੋਕੇ ਯੁੱਗ ਸਮੇਂ ਚੱਲ ਰਹੀ ਤਕਨੀਕੀ ਸਿਖਿਆ ਜਰੂਰ ਪ੍ਰਦਾਨ ਕਰਨ ਤਾਂ ਜੋ ਬੱਚੇ ਅਉਣ ਵਾਲੇ ਯੁੱਗ ਦੇ ਹਾਣੀ ਬਣ ਸਕਣ।
ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਸਿਖਿਆ ਦੇ ਨਾਲ ਨਾਲ ਬੱਚਿਆਂ ਨੂੰ ਖੇਡਾਂ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਮਾਨਸਿਕ ਵਿਕਾਸ ਦੇ ਨਾਲ ਨਾਲ ਸਰੀਰਕ ਵਿਕਾਸ ਵੀ ਹੋ ਸਕੇ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਵਿੱਚ ਅਨੁਸਾਸ਼ਨ ਪੈਦਾ ਕਰਦੀਆਂ ਹਨ।
ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿੱਚੋਂ ਕਾਲਜ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਅਤੇ ਸਲਾਨਾ ਇਨਾਮ ਵੰਡ ਸਮਾਗਮ ਦੌਰਾਨ ਮੱਲਾਂ ਮਾਰਨ ਵਾਲੀਆਂ ਬੱਚੀਆਂ ਨੂੰ ਇਨਾਮ ਵੀ ਤਕਸੀਮ ਕੀਤੇ। ਇਸ ਮੌਕੇ ਕਾਲਜ ਦੇ ਕਾਲਜ ਦੇ ਚੇਅਰਮੈਨ ਗੁਰਇਕਬਾਲ ਸਿੰਘ, ਮੈਨੇਜਿੰਗ ਡਾਇਰੈਕਟਰ ਭਾਈ ਨਰਿੰਦਰ ਸਿੰਘ, ਤੀਰਥ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਪਰਾਲੀ ਸਾੜਨ ਦੇ 312 ਨਵੇਂ ਮਾਮਲੇ, ਮੁਕਤਸਰ ਸਭ ਤੋਂ ਵੱਧ ਪ੍ਰਭਾਵਿਤ

ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀਆਂ ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ...

ਤਰਨ ਤਾਰਨ ਜ਼ਿਮਨੀ ਚੋਣ: ਵੋਟਿੰਗ ਫੀਸਦ ‘ਆਪ’ ਦੇ ਪੱਖ ਵਿੱਚ, ਪਾਰਟੀ ਕਰ ਸਕਦੀ ਉਲਟਫੇਰ

ਤਰਨਤਾਰਨ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣਾਂ ਲਈ ਮੰਗਲਵਾਰ ਨੂੰ ਵੋਟਿੰਗ ਹੋਈ। ਚੋਣ ਕਮਿਸ਼ਨ...

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ, ਰੁਕਿਆ ਹੋਇਆ ਹਲਵਾਰਾ ਪ੍ਰੋਜੈਕਟ ਵੀ ਮੁੜ ਸੁਰਜੀਤ !

ਚੰਡੀਗੜ੍ਹ, 11 ਨਵੰਬਰ, 202:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ)...

ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਪਿਤਾ ਦੀ ਮੌ.ਤ ਦੀ ਖ਼ਬਰ ਨੂੰ ਦੱਸਿਆ ਝੂਠ, ਕਿਹਾ-“ਮੇਰੇ ਪਾਪਾ ਠੀਕ ਹਨ’

ਬਾਲੀਵੁੱਡ ਅਦਾਕਾਰ ਧਰਮਿੰਦਰ ਦੀ ਮੌਤ ਦੀਆਂ ਖਬਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।...

ਦਿੱਲੀ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ‘ਤੇ ਵੱਡਾ ਫੈਸਲਾ, GRAP-3 ਲਾਗੂ

ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਸ਼ਹਿਰ ਦਾ ਔਸਤ AQI...

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...