June 27, 2026, 9:01 am
----------- Advertisement -----------
HomeNewsLatest Newsਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਿਵਲ ਹਸਪਤਾਲ ਮਾਨਾਵਾਲਾ ਦੀ ਕੀਤੀ ਅਚਨਚੇਤ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਿਵਲ ਹਸਪਤਾਲ ਮਾਨਾਵਾਲਾ ਦੀ ਕੀਤੀ ਅਚਨਚੇਤ ਚੈਕਿੰਗ

Published on

----------- Advertisement -----------

ਅੰਮ੍ਰਿਤਸਰ 3 ਅਗਸਤ:– ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਲ ਨਾਲ ਸੂਬੇ ਦੇ ਲੋਕਾਂ ਲਈ ਸਿਹਤ ਕ੍ਰਾਂਤੀ ਵੀ ਲੈ ਕੇ ਆ ਰਹੀ ਹੈ ਜਿਸ ਦਾ ਮੁੱਖ ਉਦੇਸ਼ ਮੁਫ਼ਤ ਸਿੱਖਿਆ ਦੇ ਨਾਲ ਨਾਲ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਵੀ ਘਰ ਦੇ ਨੇੜੇ ਹੀ ਮੁਹਈਆ ਕਰਵਾਉਣਾ ਹੈ।

ਇਨਾ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸਿਵਲ ਹਸਪਤਾਲ਼ ਮਾਨਾਂਵਾਲਾ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਕੀਤਾ। ਇਸ ਮੌਕੇ ਉਹਨਾਂ ਵੱਲੋਂ ਹਸਪਤਾਲ ਵਿਖੇ ਆਏ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਸਬੰਧਤ ਡਾਕਟਰਾਂ ਨੂੰ ਤੁਰੰਤ ਇਹਨਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਉਹਨਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 72 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜਿਸ ਵਿੱਚ ਇਸ ਸਾਲ ਦੌਰਾਨ ਕਰੀਬ 8 ਲੱਖ ਲੋਕਾਂ ਨੇ ਆਪਣਾ ਇਲਾਜ਼ ਕਰਵਾਇਆ ਹੈ ਉਹਨਾਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ ਕੁਲ 80 ਤਰ੍ਹਾਂ ਦੀਆਂ ਮੁਫਤ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਮੁਫਤ ਵਿੱਚ ਕੀਤੇ ਜਾਂਦੇ ਹਨ ਅਤੇ ਇਸ ਸਾਲ ਦੌਰਾਨ ਕਰੀਬ 115000 ਹਜ਼ਾਰ ਲੋਕਾਂ ਨੇ ਆਪਣੇ ਲੈਬ ਟੈਸਟ ਕਰਵਾਏ ਹਨ।

ਮੰਤਰੀ ਈ.ਟੀ.ਓ ਨੇ ਦੱਸਿਆ ਕਿ ਇਹਨਾਂ ਕਲੀਨਕਾ ਦੇ ਖੁੱਲਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ ਦੀ ਸੁਵਿਧਾ ਮਿਲੀ ਹੈ।ਸਰਦਾਰ ਈ.ਟੀ.ਓ ਨੇ ਸਿਵਲ ਹਸਪਤਾਲ ਮਾਨਾਂਵਾਲਾ ਦੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਵਿਖੇ ਆਪਣਾ ਇਲਾਜ ਕਰਵਾਉਣ ਵਾਲੇ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ। ਉਹਨਾਂ ਕਿਹਾ ਕਿਹਾ ਕਿ ਲੋਕ ਪਿੰਡਾਂ ਵਿੱਚੋਂ ਬਹੁਤ ਮੁਸ਼ਕਿਲ ਨਾਲ ਆਪਣਾ ਸਮਾਂ ਕੱਢ ਕੇ ਹਸਪਤਾਲ ਵਿਖੇ ਇਲਾਜ ਕਰਵਾਉਣ ਲਈ ਆਉਂਦੇ ਹਨ ਇਸ ਲਈ ਸਮੂਹ ਮੈਡੀਕਲ ਸਟਾਫ ਨੂੰ ਚਾਹੀਦਾ ਹੈ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਤੇ ਹਾਜ਼ਰ ਹੋਵੇ ਤਾਂ ਜੋ ਇਲਾਜ਼ ਕਰਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...