June 27, 2026, 10:14 am
----------- Advertisement -----------
HomeNewsLatest Newsਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ...

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ

Published on

----------- Advertisement -----------

ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ ਨੂੰ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕੀਤਾ। ਹਰਭਜਨ ਸਿੰਘ ਈ.ਟੀ.ਓ. ਨੇ ਪਾਵਰ ਹਾਊਸ ਅਤੇ ਗਰਿਡ ਸਬ-ਸਟੇਸ਼ਨ ਦਾ ਬਾਰੀਕੀ ਨਾਲ ਦੌਰਾ ਕੀਤਾ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਪੈਡੀ ਸੀਜਨ ਦੌਰਾਨ ਰਣਜੀਤ ਸਾਗਰ ਡੈਮ ਬਿਜਲੀ ਪੂਰਤੀ ਲਈ ਆਪਣੀ ਪੂਰੀ ਸਮੱਰਥਾ ਨਾਲ ਕੰਮ ਕਰੇਗਾ।

ਬਿਜਲੀ ਮੰਤਰੀ ਨੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾ ਕਰਨ ਸਮੇਂ ਪੀ.ਐਸ.ਪੀ.ਸੀ.ਐਲ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਮਿੱਥੇ ਸਮੇ ਵਿੱਚ ਸ਼ਾਹਪੁਰਕੰਡੀ ਪ੍ਰੋਜੈਕਟ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ। ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਵਿੱਚ ਚੱਲ ਰਹੇ ਕਾਰਜਾਂ ਤੇ ਸੰਤੁਸ਼ਟੀ ਜਾਹਿਰ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਮੁਕੰਮਲ ਹੋਣ ਮਗਰੋਂ ਬਿਜਲੀ ਉਤਪਾਦਨ ਦੇ ਖੇਤਰ ‘ਚ ਅਹਿਮ ਰੋਲ ਅਦਾ ਕਰਨਗੇ।

ਇਸ ਮੌਕੇ ਬਿਜਲੀ ਮੰਤਰੀ ਨੇ ਰਣਜੀਤ ਸਾਗਰ ਡੈਮ ਦੇ ਸ਼ਹੀਦੀ ਸਮਾਰਕ ‘ਤੇ ਜਾ ਕੇ ਇਸ ਡੈਮ ਦੀ ਉਸਾਰੀ ਸਮੇਂ ਸ਼ਹੀਦ ਹੋਏ ਕਰਮਚਾਰੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ। ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਮੁੱਖ ਇੰਜੀਨੀਅਰ ਹਾਈਡਲ ਪ੍ਰੋਜੈਕਟਸ ਇੰਦਰਪਾਲ ਸਿੰਘ, ਉਪ ਮੁੱਖ ਇੰਜੀਨੀਅਰ ਰਵਿੰਦਰ ਕੁਮਾਰ, ਜਲ ਸਰੋਤ ਵਿਭਾਗ ਦੇ ਇੰਜੀਨੀਅਰ ਜਸਵੀਰ ਪਾਲ ਅਤੇ ਕਾਰਜਕਾਰੀ ਇੰਜੀਨੀਅਰ ਲਖਵਿੰਦਰ ਸਿੰਘ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...