May 31, 2026, 6:20 am
----------- Advertisement -----------
HomeNewsLatest Newsਮੰਤਰੀ ਹਰਭਜਨ ਸਿੰਘ ਵੱਲੋਂ ਮੋਰਿੰਡਾ ਵਿਖੇ ਰੇਲਵੇ ਅੰਡਰ ਬ੍ਰਿਜ ਦਾ ਉਦਘਾਟਨ

ਮੰਤਰੀ ਹਰਭਜਨ ਸਿੰਘ ਵੱਲੋਂ ਮੋਰਿੰਡਾ ਵਿਖੇ ਰੇਲਵੇ ਅੰਡਰ ਬ੍ਰਿਜ ਦਾ ਉਦਘਾਟਨ

Published on

----------- Advertisement -----------

ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਮੋਰਿੰਡਾ ਵਿਖੇ ਰੇਲਵੇ ਅੰਡਰ ਬ੍ਰਿਜ ਦਾ ਉਦਘਾਟਨ ਕੀਤਾ। ਇਸ ਪੁਲ ਨਾਲ ਸ਼ਹਿਰ ਵਾਸੀਆਂ ਅਤੇ ਹੋਰ ਇਲਾਕਿਆਂ ਤੋਂ ਮੋਰਿੰਡਾ ਆਉਣ ਜਾਣ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਉਤੇ ਵਿਧਾਇਕ ਡਾ: ਚਰਨਜੀਤ ਸਿੰਘ ਵੀ ਮੌਜੂਦ ਸਨ।


ਇਸ ਮੌਕੇ ਸੰਬੋਧਨ ਕਰਦਿਆਂ ਉਨਾਂ ਦੱਸਿਆ ਕਿ ਇਹ ਪ੍ਰੋਜੈਕਟ ਰੇਲਵੇ ਅਤੇ ਪੰਜਾਬ ਸਰਕਾਰ ਦਰਮਿਆਨ 50:50 ਫੀਦਸ ਦੀ ਲਾਗਤ ਨਾਲ ਸਾਂਝੇਦਾਰੀ ਦੇ ਆਧਾਰ ‘ਤੇ 22 ਕਰੋੜ ਰੁਪਏ ਦੀ ਲਾਗਤ ਨਾਲ ਚਲਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਬ੍ਰਿਜ ਦੇ ਵਾਇਆ-ਡਕਟ ਦਾ ਕੰਮ ਪੂਰਾ ਹੋ ਗਿਆ ਹੈ ਅਤੇ ਸਰਵਿਸ ਰੋਡ ਦਾ ਨਿਰਮਾਣ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਜਲਦੀ ਹੀ ਪੂਰਾ ਹੋਣ ਦੀ ਸੰਭਾਵਨਾ ਹੈ।
ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਪੰਜਾਬ ਨੂੰ ਪਾਰਦਰਸ਼ੀ ਪ੍ਰਣਾਲੀ ਦੇਣ ਲਈ ਪੂਰੀ ਤਰਾਂ ਵਚਨਬੱਧ ਹਨ। ਉਨਾਂ ਕਿਹਾ ਕਿ ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਪਾਰਦਰਸ਼ੀ ਪ੍ਰਣਾਲੀ ਤਹਿਤ ਕੰਮ ਕਰਨਗੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ: ਪ੍ਰੀਤੀ ਯਾਦਵ, ਲੋਕ ਨਿਰਮਾਣ ਵਿਭਾਗ ਦੇ ਚੀਫ ਇੰਜੀਨੀਅਰ ਅਮਰਦੀਪ ਸਿੰਘ, ਐੱਸ.ਈ. ਰਮਤੇਸ਼ ਸਿੰਘ ਬੈਂਸ, ਐਕਸੀਅਨ ਯੁਵਰਾਜ ਬਿੰਦਰਾ, ਐਕਸੀਅਨ ਜਸਬੀਰ ਸਿੰਘ ਜੱਸੀ, ਐਸ.ਡੀ.ਐਮ. ਮੋਰਿੰਡਾ ਜਸਬੀਰ ਸਿੰਘ, ਐਸ.ਡੀ.ਈ.ਐਸ. ਮਨਜੀਤ ਸਿੰਘ ਅਤੇ ਲਖਵਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...