ਐਸ.ਏ.ਐਸ ਨਗਰ, 15 ਜੂਨ- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪਰਮਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 8 (1) (ਜੀ) ਤਹਿਤ ਹਾਰਬਰ ਇਮੀਗ੍ਰੇਸ਼ਨ ਸਲਾਹਕਾਰ, ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਫਰਮ ਹਾਰਬਰ ਇਮੀਗ੍ਰੇਸ਼ਨ ਸਲਾਹਕਾਰ, ਐਸ.ਸੀ.ਓ ਨੰ: 275, ਟੀ.ਡੀ.ਆਈ ਸਿਟੀ, ਸੈਕਟਰ-118, ਜਿਲ੍ਹਾ ਐਸ.ਏ.ਐਸ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ। ਇਸ ਫਰਮ ਵੱਲੋਂ ਲਾਇਸੰਸ ਸਰੰਡਰ ਕਰਨ ਉਪਰੰਤ ਇਹ ਲਾਇਸੰਸ ਤੁਰੰਤ ਪ੍ਰਭਾਵ ‘ਤੇ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਫਰਮ ਹਾਰਬਰ ਇਮੀਗ੍ਰੇਸ਼ਨ ਸਲਾਹਕਾਰ, ਐਸ.ਸੀ.ਓ ਨੰ: 275, ਟੀ.ਡੀ.ਆਈ ਸਿਟੀ, ਸੈਕਟਰ-118, ਜਿਲ੍ਹਾ ਐਸ.ਏ.ਐਸ ਨਗਰ ਦੇ ਮਾਲਕ ਹਰਪ੍ਰੀਤ ਸਿੰਘ ਪੁੱਤਰ ਸੰਤ ਸਿੰਘ ਵਾਸੀ ਐਨ.ਐਚ-295-ਬੀ, ਨੀਲਾ ਮਹਿਲ, ਜਲੰਧਰ, ਹਾਲ ਵਾਸੀ ਮਕਾਨ ਨੰ: 335, ਸੁਖਨਾ ਇਨਕਲੇਵ, ਐਸ.ਏ.ਐਸ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਇਸ ਫਰਮ ਵੱਲੋਂ ਇਹ ਲਾਇਸੰਸ ਸਰੰਡਰ ਕਰਨ ਉਪਰੰਤ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ।