ਪੰਜਾਬ ਵਿੱਚ ਜ਼ਿਮਨੀ ਚੋਣਾਂ ਹੋਣ ਵਾਲੀਆਂ ਹਨ ਤੇ ਇਨ੍ਹਾਂ ਚੋਣਾਂ ਤੋਂ ਪਹਿਲਾਂ ਗਿੱਦੜਬਾਹਾ ਵਿਧਾਨ ਸਭਾ ਹਲਕਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ।
ਦੱਸ ਦਈਏ ਕਿ ਗਿੱਦੜਬਾਹਾ ਵਿਚ ਜਿਮਨੀ ਚੋਣ ਹੋਣੀ ਹੈ ਅਤੇ ਸੁਖਬੀਰ ਬਾਦਲ ਪਿਛਲੇ ਕੁਝ ਦਿਨਾਂ ਤੋਂ ਇਸ ਹਲਕੇ ਵਿਚ ਸਰਗਰਮ ਹਨ। ਚਰਚਾ ਸੀ ਕਿ ਡਿੰਪੀ ਨੂੰ ਇਥੋਂ ਉਮੀਦਵਾਰ ਐਲਾਨਿਆ ਜਾ ਸਕਦਾ ਸੀ। ਪਰ ਅਜੇ ਤੱਕ ਗਿੱਦੜਬਾਹਾ ਤੋਂ ਉਮੀਦਵਾਰ ਵਜੋਂ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਸੀ। ਜਿਸ ਕਾਰਨ ਹਰਦੀਪ ਸਿੰਘ ਡਿੰਪੀ ਢਿੱਲੋਂ ਅਕਾਲੀ ਦਲ ਤੋਂ ਨਾਰਾਜ਼ ਹਨ।












