September 9, 2026, 7:42 am
----------- Advertisement -----------
HomeNewsLatest Newsਸੁਖਬੀਰ ਬਾਦਲ ਨੇ ਬੀਬੀ ਹਰਗੋਬਿੰਦ ਕੌਰ ਨੂੰ ਪਾਰਟੀ ਦੇ ਮਹਿਲਾ ਵਿੰਗ ਦੀ...

ਸੁਖਬੀਰ ਬਾਦਲ ਨੇ ਬੀਬੀ ਹਰਗੋਬਿੰਦ ਕੌਰ ਨੂੰ ਪਾਰਟੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਦਿੱਤੀ ਵਧਾਈ

Published on

----------- Advertisement -----------

ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ ਹੈ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਅਕਾਲੀ ਦਲ ਵਿੱਚ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਬੀਬੀ ਹਰਗੋਬਿੰਦ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਹੋਣ ‘ਤੇ ਵਧਾਈ ਵੀ ਦਿੱਤੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ “ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਜੀ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰਨ ‘ਤੇ ਤਹਿ ਦਿਲੋਂ ਸੁਆਗਤ ਹੈ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਵੀ ਵਧਾਈ ਦਿੰਦਾ ਹਾਂ। ਬੀਬੀ ਜੀ ਦਾ ਪਿਛਲੇ ਤਿੰਨ ਦਹਾਕਿਆਂ ਤੋਂ ਆਪਣੇ ਸਾਥੀਆਂ (ਆਂਗਣਵਾੜੀ ਵਰਕਰਾਂ) ਦੀ ਭਲਾਈ ਲਈ ਸੰਘਰਸ਼ ਅਤੇ ਸਮਰਪਣ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਮੈਨੂੰ ਭਰੋਸਾ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਪਾਰਟੀ ਦਾ ਮਹਿਲਾ ਆਧਾਰ ਹੋਰ ਮਜ਼ਬੂਤ ​​ਹੋਵੇਗਾ। ਮੈਂ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿੱਖੇ ਬੀਬੀ ਹਰਗੋਬਿੰਦ ਜੀ ਦੇ ਸਮਰਥਨ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਆਂਗਣਵਾੜੀ ਵਰਕਰਾਂ ਦਾ ਵੀ ਧੰਨਵਾਦ ਕਰਦਾ ਹਾਂ। ਮੈਂ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਆਪਣੀਆਂ ਆਂਗਣਵਾੜੀ ਭੈਣਾਂ ਦੀਆਂ ਸਾਰੀਆਂ ਉਮੀਦਾਂ ‘ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਾਂਗਾ। “
ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਉਹ ਸੁਖਬੀਰ ਸਿੰਘ ਬਾਦਲ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਕਿਹਾ ਕਿ ਉਹ ਅਕਾਲੀ ਦਲ ਪਾਰਟੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ।ਉਨ੍ਹਾਂ ਕਿਹਾ ਕਿ ਉਹ ਆਂਗਣਵਾੜੀ ਵਰਕਰਾਂ ਦੇ ਪ੍ਰਧਾਨ ਵੀ ਹਨ ਅਤੇ ਜੇਕਰ ਉਨ੍ਹਾਂ ਨੂੰ ਆਂਗਣਵਾੜੀ ਵਰਕਰਾਂ ਦੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਖ਼ਿਲਾਫ਼ ਧਰਨਾ ਦੇਣਾ ਪਿਆ ਤਾਂ ਉਹ ਜ਼ਰੂਰ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...