ਵੀਰਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੰਮ੍ਰਿਤਸਰ ਦੇ ਸਕੂਲਾਂ ਦਾ ਦੌਰਾ ਕੀਤਾ, ਇਸ ਦੇ ਨਾਲ ਹੀ ਮੇਅਰ ਅੰਮ੍ਰਿਤਸਰ ਕਰਮਜੀਤ ਸਿੰਘ ਰਿੰਟੂ ਨੇ ਨਗਰ ਨਿਗਮ ਕਮਿਸ਼ਨਰ ਨਾਲ ਮਿਲ ਕੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ।
ਦੱਸ ਦਈਏ ਕਿ ਮਨੀਸ਼ ਸਿਸੋਦੀਆ ਮੁੱਖ ਤੌਰ ‘ਤੇ ਜੀ-20 ਸੰਮੇਲਨ ਲਈ ਚੁਣੇ ਗਏ ਸਕੂਲਾਂ ਦਾ ਦੌਰਾ ਕਰਨ ਪਹੁੰਚੇ। ਸਭ ਤੋਂ ਪਹਿਲਾਂ ਉਨ੍ਹਾਂ ਛੇਹਰਟਾ ਸਕੂਲ ਦਾ ਦੌਰਾ ਕੀਤਾ ਅਤੇ ਆਪਣੇ ਸੁਝਾਅ ਦਿੱਤੇ। ਇੰਨਾ ਹੀ ਨਹੀਂ ਉਨ੍ਹਾਂ ਨੇ ਇਸ ਦੇ ਲਈ ਸਰਕਾਰੀ ਕਰਮਚਾਰੀਆਂ ਨੂੰ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਅਤੇ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਉਹ ਜ਼ਿਲ੍ਹੇ ਦੇ ਕਈ ਸਕੂਲਾਂ ਦਾ ਦੌਰਾ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਅਗਲੇ ਸਾਲ ਜੀ-20 ਸੰਮੇਲਨ ਭਾਰਤ ਵਿੱਚ ਹੋਵੇਗਾ ਜਿਸ ਦੀ ਮੇਜ਼ਬਾਨੀ ਪੰਜਾਬ ਕਰੇਗਾ। ਜੀ-20 ਸੰਮੇਲਨ 2023 ‘ਚ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ। ਜਿਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
----------- Advertisement -----------
G20 ਸੰਮੇਲਨ ਦੀਆਂ ਤਿਆਰੀਆਂ ਸ਼ੁਰੂ: ਮੰਤਰੀ ਹਰਜੋਤ ਬੈਂਸ ਅਤੇ ਦਿੱਲੀ ਦੇ ਡਿਪਟੀ CM ਸਿਸੋਦੀਆ ਨੇ ਅੰਮ੍ਰਿਤਸਰ ਦੇ ਸਕੂਲਾਂ ਦਾ ਕੀਤਾ ਦੌਰਾ
Published on
----------- Advertisement -----------
----------- Advertisement -----------












